ਬਰਤਾਨਵੀ ਸੰਸਦ ਮੈਂਬਰ ਢੇਸੀ ਵਲੋਂ ਕੇਂਦਰੀ ਮੰਤਰੀ ਸਾਂਪਲਾ ਤੇ ਸਿਨਹਾ ਨਾਲ ਮੁਲਾਕਾਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਬਰਤਾਨੀਆ ਦੇ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਨਵੀਂ ਦਿੱਲੀ ਵਿਖੇ ਕੇਂਦਰੀ ਮੰਤਰੀਆਂ ਵਿਜੇ ਸਾਂਪਲਾ ਅਤੇ ਜਯੰਤ ਸਿਨਹਾ ਨਾਲ ਮੁਲਾਕਾਤ ਕਰ ਕੇ..............

British MP Tanmanjeet Singh Dhesi meets with Union Minister Vijay Sampla

ਚੰਡੀਗੜ੍ਹ : ਬਰਤਾਨੀਆ ਦੇ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਨਵੀਂ ਦਿੱਲੀ ਵਿਖੇ ਕੇਂਦਰੀ ਮੰਤਰੀਆਂ ਵਿਜੇ ਸਾਂਪਲਾ ਅਤੇ ਜਯੰਤ ਸਿਨਹਾ ਨਾਲ ਮੁਲਾਕਾਤ ਕਰ ਕੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮ ਦਾਸ ਕੌਮਾਂਤਰੀ ਹਵਾਈ ਅੱਡੇ ਨੂੰ ਯੂਰਪ ਨਾਲ ਜੋੜਨ ਲਈ ਸਿੱਧੀਆਂ ਹਵਾਈ ਉਡਾਣਾਂ ਮੁੜ ਸ਼ਰੂ ਕਰਾਉਣ ਲਈ ਮੁਲਾਕਾਤ ਕੀਤੀਆਂ ਤਾਕਿ ਕੇਂਦਰ ਸਰਕਾਰ ਨੂੰ ਇਸ ਮੁੱਦੇ 'ਤੇ ਪੰਜਾਬੀਆਂ ਖ਼ਾਸਕਰ ਪ੍ਰਵਾਸੀ ਭਾਰਤੀਆਂ ਦੀ ਚਿਰੋਕਣੀ ਮੰਗ ਮੰਨਣ ਲਈ ਰਾਜ਼ੀ ਕੀਤਾ ਜਾ ਸਕੇ।
ਮੁਲਾਕਾਤ ਦੌਰਾਨ ਐਮ.ਪੀ ਢੇਸੀ ਨੇ ਦੋਹਾਂ ਕੇਂਦਰੀ ਮੰਤਰੀਆਂ ਨੂੰ ਲੰਦਨ ਤੋਂ ਅੰਮ੍ਰਿਤਸਰ ਲਈ ਸਿੱਧੀਆਂ ਹਵਾਈ ਉਡਾਣਾਂ ਮੁੜ ਸ਼ੁਰੂ ਕਰਨ ਸਬੰਧੀ ਅਪਣੀ ਤਜ਼ਵੀਜ਼

ਪੇਸ਼ ਕੀਤੀ ਜਿਸ ਮਗਰੋਂ ਸਾਂਪਲਾ ਵਲੋਂ ਇਸ ਤਜਵੀਜ਼ ਨੂੰ ਨੇਪਰੇ ਚਾੜ੍ਹਨ ਲਈ ਅਪਣੀ ਪੂਰੀ ਮਦਦ ਦਾ ਭਰੋਸਾ ਦਿਵਾਉਦਿਆਂ ਉਨ੍ਹਾਂ ਉਸੇ ਵੇਲੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੰਤ ਸਿਨਹਾ ਨਾਲ ਵੀ ਇਸ ਸਬੰਧੀ ਮੀਟਿੰਗ ਕਰਵਾਈ। ਉਨ੍ਹਾਂ ਦਸਿਆ ਕਿ ਕੇਂਦਰੀ ਮੰਤਰੀ ਸਿਨਹਾ ਨੇ ਇਸ ਹਵਾਈ ਰੂਟ ਦੀ ਸਫ਼ਲਤਾ ਲਈ ਉਨ੍ਹਾਂ ਵਲੋਂ ਪੇਸ਼ ਤਜਵੀਜ਼ ਅਤੇ ਤੱਥਾਂ ਨਾਲ ਪੂਰੀ ਤਰ੍ਹਾਂ ਸਹਿਮਤੀ ਪ੍ਰਗਟਾਈ ਅਤੇ ਉਨ੍ਹਾਂ ਨੇ ਸਬੰਧਤ ਹਵਾਈ ਅਥਾਰਟੀ ਅਤੇ ਇਸ ਖੇਤਰ ਨਾਲ ਸਬੰਧਤ ਹੋਰਨਾਂ ਏਅਰਲਾਈਨਾਂ ਨਾਲ ਇਸ ਤਜ਼ਵੀਜ਼ 'ਤੇ ਚਰਚਾ ਕਰਨ ਦਾ ਭਰੋਸਾ ਦਿਵਾਇਆ ਤਾਕਿ ਭਵਿੱਖ ਵਿਚ ਅੰਮ੍ਰਿਤਸਰ ਤੋਂ ਲੰਦਨ ਦੇ ਹੀਥਰੋ ਹਵਾਈ ਅੱਡੇ ਤਕ ਸਿੱਧੀ

ਹਵਾਈ ਸੇਵਾ ਸ਼ੁਰੂ ਕਰਨ ਦੇ ਇੱਛੁਕ ਹੋਣਗੇ। ਢੇਸੀ ਨੇ ਕਿਹਾ ਕਿ ਪੰਜਾਬੀ ਪ੍ਰਵਾਸੀ, ਉਘੀਆਂ ਸ਼ਖਸ਼ੀਅਤਾਂ ਅਤੇ ਅੰਮ੍ਰਿਤਸਰ ਵਿਕਾਸ ਮੰਚ ਵਰਗੀਆਂ ਸੰਸਥਾਵਾਂ ਵਲੋਂ ਵੀ ਅੰਮ੍ਰਿਤਸਰ ਤੋਂ ਬਰਤਾਨੀਆਂ ਲਈ ਸਿੱਧੀਆਂ ਹਵਾਈ ਉਡਾਣਾਂ ਸ਼ੁਰੂ ਕਰਨ ਲਈ ਪਿਛਲੇ ਕਈ ਸਾਲਾਂ ਤੋਂ ਮੰਗ ਕੀਤੀ ਜਾ ਰਹੀ ਹੈ ਪਰ ਇਹ ਮਾਮਲਾ ਪਿਛਲੇ ਕਈ ਸਮੇਂ ਤੋਂ ਠੰਢੇ ਬਸਤੇ ਵਿਚ ਹੀ ਪਿਆ ਹੋਇਆ ਸੀ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਸਭ ਧਿਰਾਂ ਦੇ ਲਗਾਤਾਰ ਦਬਾਅ ਸਦਕਾ ਹੁਣ ਉਮੀਦ ਬਣੀ ਹੈ ਕਿ ਉਹ ਪੰਜਾਬ ਲਈ ਅਰੰਭੇ ਇਸ ਮਿਸ਼ਨ ਵਿਚ ਆਖ਼ਰਕਾਰ ਪੂਰੀ ਕਾਮਯਾਬੀ ਪ੍ਰਾਪਤ ਕਰਨਗੇ।

Related Stories