ਵਿਜੀਲੈਂਸ ਵਲੋਂ ਬੀ.ਡੀ.ਪੀ.ਓ ਤੇ ਜੇ.ਈ 12,000 ਹਜਾਰ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਅੱਜ ਬਲਾਕ ਮੌੜ, ਜਿਲਾ ਬਠਿੰਡਾ ਵਿਖੇ ਤਾਇਨਾਤ ਬੀ.ਡੀ.ਪੀ.ਓ ਅਤੇ ਜੂਨੀਅਰ ਇੰਜੀਨੀਅਰ (ਜੇ.ਈ) ਨੂੰ

vigilance bureau punjab

ਚੰਡੀਗੜ੍ਹ 23 ਅਗਸਤ: ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਅੱਜ ਬਲਾਕ ਮੌੜ, ਜਿਲਾ ਬਠਿੰਡਾ ਵਿਖੇ ਤਾਇਨਾਤ ਬੀ.ਡੀ.ਪੀ.ਓ ਅਤੇ ਜੂਨੀਅਰ ਇੰਜੀਨੀਅਰ (ਜੇ.ਈ) ਨੂੰ 12,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਮੱਖਣ ਸਿੰਘ ਅਤੇ ਜੇ.ਈ ਨੂੰ ਰਜਿੰਦਰ ਸਿੰਘ ਨੂੰ ਸ਼ਿਕਾਇਤਕਰਤਾ ਹੁਸ਼ਿਆਰ ਸਿੰਘ, ਵਾਸੀ ਰਾਏਖਾਨਾ, ਜਿਲਾ ਬਠਿੰਡਾ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੇ ਵਲੋਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਕਿ ਉਸ ਦੀ ਪਤਨੀ ਪਿੰਡ ਰਾਏਖਾਨਾ ਦੀ ਸਰਪੰਚ ਹੈ ਤੇ ਸਰਕਾਰ ਵਲੋਂ ਪਿੰਡ ਦੇ ਵਿਕਾਸ ਕਾਰਜਾਂ ਲਈ 11 ਲੱਖ ਰੁਪਏ ਦੀ ਗ੍ਰਾਂਟ ਪ੍ਰਾਪਤ ਹੋਈ ਸੀ। ਇਸ ਗ੍ਰਾਂਟ ਦੀ ਵਰਤੋਂ ਕਰਨ ਉਪਰੰਤ ਵਰਤੋਂ ਸਰਟੀਫਿਕੇਟ ਜਾਰੀ ਕਰਨ ਬਦਲੇ ਉਕਤ ਬੀ.ਡੀ.ਪੀ.ਓ ਅਤੇ ਜੇ.ਈ  ਵਲੋਂ 2 ਫੀਸਦੀ ਦੇ ਹਿਸਾਬ ਨਾਲ 22 ਹਜਾਰ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ ਅਤੇ ਉਸ ਵਲੋਂ ਪਹਿਲੀ ਕਿਸ਼ਤ ਦੇ 10,000 ਰੁਪਏ ਬਤੌਰ ਰਿਸ਼ਵਤ ਵਜੋ ਅਦਾ ਕੀਤੇ ਜਾ ਚੁੱਕੇ ਹਨ .

 ਵਿਜੀਲੈਂਸ ਵਲੋਂ ਪੜਤਾਲ ਉਪਰੰਤ ਉਕਤ ਬੀ.ਡੀ.ਪੀ.ਓ ਅਤੇ ਜੇ.ਈ  ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਦੂੱਜੀ ਕਿਸ਼ਤ ਦੇ 12,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਦੋਹਾਂ ਖਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਬਠਿੰਡਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।