ਵਿਜੀਲੈਂਸ ਵੱਲੋਂ ਥਾਣੇਦਾਰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਸੀ.ਆਈ.ਏ ਫਿਰੋਜਪੁਰ ਵਿਖੇ ਤਾਇਨਾਤ ਸਬ ਇੰਸਪੈਕਟਰ, ਓਮ ਪ੍ਰਕਾਸ਼ ਹਾਂਡਾ ਨੂੰ 10,000 ਰੁਪਏ ਦੀ

vigilance bureau punjab

ਚੰਡੀਗੜ੍ਹ, 23 ਅਗਸਤ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਸੀ.ਆਈ.ਏ ਫਿਰੋਜਪੁਰ ਵਿਖੇ ਤਾਇਨਾਤ ਸਬ ਇੰਸਪੈਕਟਰ, ਓਮ ਪ੍ਰਕਾਸ਼ ਹਾਂਡਾ ਨੂੰ 10,000 ਰੁਪਏ ਦੀ ਰਿਸ਼ਵਤ ਲੈਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਸੀ ਸਬ ਇੰਸਪੈਕਟਰ ਓਮ ਪ੍ਰਕਾਸ਼ ਹਾਂਡਾ ਨੂੰ ਸ਼ਿਕਾਇਕਕਰਤਾ ਪਾਲਾ ਸਿੰਘ ਵਾਸੀ ਬਸਤੀ ਅਮਰੀਕ ਸਿੰਘ ਵਾਲੀ ਜਿਲਾ ਫਿਰੋਜਪੁਰ ਦੀ ਸ਼ਿਕਾਇਤ 'ਤੇ 10,000 ਰੁਪਏਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਸ਼ਿਕਾਇਤਕਰਤਾ ਨੇ ਵਿਜੀਲੈਂਸ ਨੂੰ ਆਪਣੀ ਸ਼ਿਕਾਇਤ ਵਿਚ ਦੋਸ਼ ਲਾਇਆ ਕਿ ਉਕਤ ਸਬ ਇੰਸਪੈਕਟਰ  ਉਸ ਦੇ ਘਰ 'ਤੇ ਰੇਡ ਕਰਕੇ ਮੋਟਰਸਾਈਕਲ ਚੁੱਕ ਕੇ ਲੈ ਗਿਆ ਸੀ ਅਤੇ ਮੋਟਰਸਾਈਕਲ ਉਸ ਨੂੰਵਾਪਸ ਕਰਨ ਬਦਲੇ 15,000 ਰੁਪਏ ਦੀ ਰਿਸ਼ਵਤ ਮੰਗ ਰਿਹਾ ਹੈ ਅਤੇ ਸੌਦਾ 10,000 ਰੁਪਏ ਵਿਚ ਤੈਅ ਹੋਇਆ ਹੈ।

ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਸਬ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤઠਉਕਤ ਦੋਸ਼ੀ ਵਿਰੁੱਧ ਫਿਰੋਜਪੁਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।