ਸੁਲਤਾਨਪੁਰ ਲੋਧੀ ਦੇ ਤਿੰਨ ਦਰਜਨਾਂ ਦੇ ਕਰੀਬ ਪਿੰਡ ਅਜੇ ਵੀ ਹੜ੍ਹ ਦੀ ਮਾਰ ਹੇਠ | Punjab News

ਏਜੰਸੀ

ਖ਼ਬਰਾਂ, ਪੰਜਾਬ

ਪਿਛਲੇ ਕਈ ਦਿਨਾਂ ਤੋਂ ਪਈ ਭਾਰੀ ਬਾਰਿਸ਼ ਤੇ ਸਤਲੁਜ ਦਰਿਆ ਦੇ ਪਾਣੀ ਦਾ ਸਤਰ ਵੱਧਣ ਕਾਰਨ ਪੰਜਾਬ ਦੇ ਕਈ ਇਲਾਕਿਆਂ 'ਚ ਭਾਰੀ ਕਾਰਨ ਭਾਰੀ ਨੁਕਸਾਨ ਹੋ ਰਿਹਾ ਹੈ।

Floods in Sultanpur Lodhi

ਕਪੂਰਥਲਾ : ਪਿਛਲੇ ਕਈ ਦਿਨਾਂ ਤੋਂ ਪਈ ਭਾਰੀ ਬਾਰਿਸ਼ ਤੇ ਸਤਲੁਜ ਦਰਿਆ ਦੇ ਪਾਣੀ ਦਾ ਸਤਰ ਵੱਧਣ ਕਾਰਨ ਪੰਜਾਬ ਦੇ ਕਈ ਇਲਾਕਿਆਂ 'ਚ ਭਾਰੀ ਕਾਰਨ ਭਾਰੀ ਨੁਕਸਾਨ ਹੋ ਰਿਹਾ ਹੈ। ਜਿਸ ਦੇ ਕਾਰਨ ਕਈ ਲੋਕ ਬੇਘਰ ਹੋ ਗਏ ਹਨ ਅਤੇ ਹੁਣ ਬੀਤੇ ਦਿਨ ਸੁਲਤਾਨਪੁਰ ਲੋਧੀ ਅਤੇ ਲੋਹੀਆ ਖਾਸ ਦੇ ਧੁਸੀ ਬੰਨ ਟੁੱਟ ਜਾਣ ਕਾਰਨ ਤਕਰੀਬਨ ਤਿੰਨ ਦਰਜਨ ਪਿੰਡਾਂ 'ਚ ਭਿਆਨਕ ਹੜ੍ਹ ਦੀ ਸਥਿਤੀ ਬਣ ਗਈ ਹੈ ਅਤੇ ਲੋਕਾਂ ਦੇ ਘਰਾਂ 'ਚ ਪਾਣੀ ਭਰ ਗਿਆ ਹੈ ਤੇ ਲੋਕ ਘਰ ਛੱਡਣ ਲਈ ਮਜ਼ਬੂਰ ਹੋ ਰਹੇ ਹਨ।

ਇਸ ਸਬੰਧੀ ਹੜ੍ਹ ਪੀੜਤਾਂ ਦਾ ਕਹਿਣਾ ਹੈ ਕਿ ਉਹ ਕਈ ਦਿਨ੍ਹਾਂ ਤੋਂ ਪਾਣੀ ਦੀ ਮਾਰ ਝੱਲ ਰਹੇ ਹਨ ਅਤੇ ਕਈ ਪਰਿਵਾਰ ਤਾਂ ਘਰ ਛੱਡਣ ਨੂੰ ਮਜ਼ਬੂਰ ਹੋ ਗਏ ਹਨ ਤੇ ਨਾਲ ਹੀ ਉਨ੍ਹਾਂ ਪ੍ਰਸ਼ਾਸਨ ਦੀ ਕਾਰਗੁਜ਼ਾਰੀ 'ਤੇ ਸਵਾਲ ਖੜ੍ਹੇ ਕਰਦੇ ਹੋਏ ਕਿਹਾ ਕਿ ਪ੍ਰਸ਼ਾਸਨ ਵੱਲੋ ਉਨ੍ਹਾਂ ਦੀ ਕੋਈ ਵੀ ਸਾਰ ਨਹੀ ਲਈ ਗਈ।

ਜਿੱਥੇ ਹੜ੍ਹ ਨੇ ਸੂਬੇ ਭਰ 'ਚ ਲੋਕਾਂ ਦਾ ਭਾਰੀ ਨੁਕਸ਼ਾਨ ਕਰ ਦਿੱਤਾ ਹੈ ਤੇ ਕਿਸਾਨਾਂ ਦੀਆਂ ਫਸਲਾਂ ਬਰਬਾਦ ਕਰ ਦਿੱਤੀਆਂ ਹਨ। ਉੱਥੇ ਹੀ ਹੜ੍ਹ ਪੀੜਤਾਂ ਵੱਲੋਂ ਪ੍ਰਸ਼ਾਸਨ ਤੋਂ ਮਦਦ ਦੀ ਗੁਹਾਰ ਕੀਤੀ ਜਾ ਰਹੀ ਹੈ ਤੇ ਹੁਣ ਦੇਖਣਾ ਹੋਵੇਗਾ ਕਿ ਪ੍ਰਸ਼ਾਸਨ ਵੱਲੋਂ ਕਦੋ ਤੱਕ ਇਨ੍ਹਾਂ ਦੀ ਸਾਰ ਲਈ ਜਾਂਦੀ ਹੈ।