ਕੋਟਕਪੂਰਾ ਗੋਲੀ ਕਾਂਡ ਮਾਮਲਾ: ਕੁੰਵਰ ਵਿਜੇ ਪ੍ਰਤਾਪ ਨੇ ਕੀਤਾ ਹਾਈ ਕੋਰਟ ਦਾ ਰੁਖ
ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਸਾਬਕਾ ਆਈਜੀ ਅਤੇ ਆਮ ਆਦਮੀ ਪਾਰਟੀ ਦੇ ਆਗੂ ਕੁੰਵਰ ਵਿਜੇ ਪ੍ਰਤਾਪ ਨੇ ਹਾਈ ਕੋਰਟ ਦਾ ਰੁਖ ਕੀਤਾ ਹੈ।
ਚੰਡੀਗੜ੍ਹ: ਕੋਟਕਪੂਰਾ ਗੋਲੀਕਾਂਡ ਮਾਮਲੇ (Kotkapura firing case) ਵਿਚ ਸਾਬਕਾ ਆਈਜੀ ਅਤੇ ਆਮ ਆਦਮੀ ਪਾਰਟੀ ਦੇ ਆਗੂ ਕੁੰਵਰ ਵਿਜੇ ਪ੍ਰਤਾਪ (Kunwar Vijay Pratap Singh) ਨੇ ਹਾਈ ਕੋਰਟ ਦਾ ਰੁਖ ਕੀਤਾ ਹੈ। ਦਰਅਸਲ ਪੰਜਾਬ ਅਤੇ ਹਰਿਆਣਾ ਹਾਈ ਕੋਰਟ ( Punjab And Haryana High Court) ਨੇ ਕੁੰਵਰ ਵਿਜੇ ਪ੍ਰਤਾਪ ਦੀ ਇਕ ਅਪੀਲ ’ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਹੈ।
ਹੋਰ ਪੜ੍ਹੋ: ਅਕਸ਼ੈ ਕੁਮਾਰ ਨੂੰ ਕਿਸਾਨਾਂ ਖਿਲਾਫ਼ ਬੋਲਣਾ ਪਿਆ ਮਹਿੰਗਾ, ਹੋ ਰਿਹਾ ਫਿਲਮ Bell bottom ਦਾ ਵਿਰੋਧ
ਕੁੰਵਰ ਵਿਜੇ ਪ੍ਰਤਾਪ ਨੇ ਸਿੰਗਲ ਬੈਂਚ ਦੇ ਉਸ ਆਦੇਸ਼ ਨੂੰ ਚੁਣੌਤੀ ਦਿੱਤੀ ਹੈ, ਜਿਸ ਵਿਚ ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਉਹਨਾਂ ਦੀ ਜਾਂਚ ਰਿਪੋਰਟ ਨੂੰ ਰੱਦ ਕਰਦਿਆਂ ਉਹਨਾਂ ਖਿਲਾਫ਼ ਸਖ਼ਤ ਟਿੱਪਣੀ ਕੀਤੀ ਗਈ ਹੈ।
ਹੋਰ ਪੜ੍ਹੋ: ਮੁੜ ਵਿਵਾਦਾਂ 'ਚ ਘਿਰੇ ਗੁਰਦਾਸ ਮਾਨ, ਲਾਡੀ ਸ਼ਾਹ ਨੂੰ ਦੱਸਿਆ ਸ੍ਰੀ ਗੁਰੂ ਅਮਰਦਾਸ ਜੀ ਦਾ ਵੰਸ਼
ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਅਪੀਲ ਵਿਚ ਇਸ ਟਿੱਪਣੀ ਨੂੰ ਹਟਾਉਣ ਦੀ ਅਪੀਲ ਕੀਤੀ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 7 ਦਸੰਬਰ ਨੂੰ ਹੋਵੇਗੀ, ਜਿਸ ਵਿਚ ਪੰਜਾਬ ਸਰਕਾਰ (Punjab Government) ਨੂੰ ਜਵਾਬ ਦੇਣਾ ਹੋਵੇਗਾ।