BSF ਦੀ ਵੱਡੀ ਕਾਰਵਾਈ: ਕੌਮਾਂਤਰੀ ਸਰਹੱਦ ’ਤੇ ਬਰਾਮਦ ਕੀਤਾ ਹਥਿਆਰਾਂ ਦਾ ਜ਼ਖ਼ੀਰਾ
ਅਧਿਕਾਰੀਆਂ ਨੇ ਕਿਹਾ ਕਿ ਇਹਨਾਂ ਹਥਿਆਰਾਂ ਦੀ ਪਾਕਿਸਤਾਨ ਤੋਂ ਤਸਕਰੀ ਕੀਤੇ ਜਾਣ ਦਾ ਸ਼ੱਕ ਹੈ।
BSF Punjab recovers cache of arms near Indo-Pak border
ਫਿਰੋਜ਼ਪੁਰ: ਸੀਮਾ ਸੁਰੱਖਿਆ ਬਲ (ਬੀਐੱਸਐੱਫ) ਨੇ ਮੰਗਲਵਾਰ ਨੂੰ ਪੰਜਾਬ ਵਿਚ ਭਾਰਤ-ਪਾਕਿਸਤਾਨ ਸਰਹੱਦ 'ਤੇ ਗਸ਼ਤ ਦੌਰਾਨ ਹਥਿਆਰਾਂ ਦਾ ਜ਼ਖੀਰਾ ਬਰਾਮਦ ਕੀਤਾ ਹੈ। ਅਧਿਕਾਰੀਆਂ ਨੇ ਕਿਹਾ ਕਿ ਇਹਨਾਂ ਹਥਿਆਰਾਂ ਦੀ ਪਾਕਿਸਤਾਨ ਤੋਂ ਤਸਕਰੀ ਕੀਤੇ ਜਾਣ ਦਾ ਸ਼ੱਕ ਹੈ।
BSF
ਅਧਿਕਾਰੀਆਂ ਨੇ ਦੱਸਿਆ ਕਿ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਤੜਕੇ ਫ਼ਿਰੋਜ਼ਪੁਰ ਸੈਕਟਰ ਵਿਚ ਛੇ ਮੈਗਜ਼ੀਨਾਂ ਵਾਲੀਆਂ ਤਿੰਨ ਏਕੇ ਰਾਈਫ਼ਲਾਂ, ਚਾਰ ਮੈਗਜ਼ੀਨਾਂ ਵਾਲੀਆਂ ਦੋ ਐਮ3 ਸਬ-ਮਸ਼ੀਨ ਗਨ ਅਤੇ ਦੋ ਮੈਗਜ਼ੀਨਾਂ ਵਾਲੀਆਂ ਦੋ ਪਿਸਤੌਲਾਂ ਬਰਾਮਦ ਕੀਤੀਆਂ ਹਨ।