ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫ਼ਤਾਰੀ ’ਤੇ ਬੋਲੇ CM ਮਾਨ, ‘ਜਿਸ ਨੇ ਵੀ ਪੰਜਾਬ ਨੂੰ ਲੁੱਟਿਆ, ਉਸ ਤੋਂ ਹਿਸਾਬ ਲਵਾਂਗੇ’

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸੀਐਮ ਮਾਨ ਨੇ ਕਿਹਾ ਕਿ ਸਾਡੇ ਕੋਲ ਸਬੂਤ ਹਨ ਤਾਂ ਹੀ ਕਾਰਵਾਈ ਕੀਤੀ ਜਾ ਰਹੀ ਹੈ।

CM Mann and Bharat Bhushan Ashu



ਚੰਡੀਗੜ੍ਹ: ਟੈਂਡਰ ਘੁਟਾਲੇ ਵਿਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫਤਾਰੀ 'ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਿਸ ਨੇ ਵੀ ਪੰਜਾਬ ਨੂੰ ਲੁੱਟਿਆ ਹੈ, ਉਸ ਤੋਂ ਹਿਸਾਬ ਲਿਆ ਜਾਵੇਗਾ। ਇਹ ਗ੍ਰਿਫ਼ਤਾਰੀਆਂ ਉਸੇ ਕੜੀ ਦਾ ਹਿੱਸਾ ਹਨ। ਸੀਐਮ ਮਾਨ ਨੇ ਕਿਹਾ ਕਿ ਸਾਡੇ ਕੋਲ ਸਬੂਤ ਹਨ ਤਾਂ ਹੀ ਕਾਰਵਾਈ ਕੀਤੀ ਜਾ ਰਹੀ ਹੈ।

CM Bhagwant Mann

ਸੀਐਮ ਭਗਵੰਤ ਮਾਨ ਦਾ ਕਹਿਣਾ ਹੈ ਕਿ ਕਾਨੂੰਨ ਆਪਣਾ ਕੰਮ ਕਰ ਰਿਹਾ ਹੈ। ਅਸੀਂ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਪੰਜਾਬ ਨੂੰ ਲੁੱਟਣ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ, ਅਸੀਂ ਕੋਈ ਸਿਆਸੀ ਬਦਲਾਖ਼ੋਰੀ ਨਹੀਂ ਕਰ ਰਹੇ। ਜ਼ਿਕਰਯੋਗ ਹੈ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਤਹਿਤ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅਨਾਜ ਦੀ ਢੋਆ-ਢੁਆਈ ਨਾਲ ਸਬੰਧਤ ਟੈਂਡਰ ਦੇ ਘੁਟਾਲੇ ਵਿਚ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Bharat Bhushan Ashu

ਸ਼ਿਕਾਇਤਕਰਤਾ ਗੁਰਪ੍ਰੀਤ ਸਿੰਘ ਵੱਲੋਂ ਕੀਤੀ ਗਈ ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਨੇ ਪਹਿਲਾਂ ਹੀ ਆਈਪੀਸੀ ਦੀ ਧਾਰਾ 420, 409,  467, 468, 471, 120-ਬੀ  ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 8, 12, 13 (2)  ਤਹਿਤ ਐਫਆਈਆਰ ਦਰਜ ਕੀਤੀ ਹੋਈ ਸੀ।