ਟੈਂਡਰ ਘੁਟਾਲਾ: ਭਾਰਤ ਭੂਸ਼ਣ ਆਸ਼ੂ ਨੂੰ 27 ਅਗਸਤ ਤੱਕ ਵਿਜੀਲੈਂਸ ਰਿਮਾਂਡ 'ਤੇ ਭੇਜਿਆ 

ਏਜੰਸੀ

ਖ਼ਬਰਾਂ, ਪੰਜਾਬ

ਕਾਂਗਰਸੀ ਆਗੂ ਭਾਰਤ ਭੂਸਣ ਆਸ਼ੂ ਦੀ ਗ੍ਰਿਫ਼ਤਾਰੀ ਨੂੰ ਸਿਆਸੀ ਕਹਿ ਕੇ ਵਿਰੋਧ ਕਰ ਰਹੇ ਹਨ। 

Tender scam: Bharat Bhushan Ashu sent on vigilance remand till August 27

 

ਲੁਧਿਆਣਾ - ਟਰਾਂਸਪੋਰਟ ਟੈਂਡਰ ਘੁਟਾਲੇ ਵਿਚ ਗ੍ਰਿਫ਼ਤਾਰ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਵਿਜੀਲੈਂਸ ਨੇ ਮੰਗਲਵਾਰ ਸ਼ਾਮ ਕਰੀਬ 4 ਵਜੇ ਅਦਾਲਤ ਵਿਚ ਪੇਸ਼ ਕੀਤਾ। ਦੋਵਾਂ ਧਿਰਾਂ ਦੀ ਬਹਿਸ ਤੋਂ ਬਾਅਦ ਅਦਾਲਤ ਨੇ ਭਾਰਤ ਭੂਸ਼ਣ ਆਸ਼ੂ ਨੂੰ 27 ਅਗਸਤ ਤੱਕ ਵਿਜੀਲੈਂਸ ਰਿਮਾਂਡ 'ਤੇ ਭੇਜ ਦਿੱਤਾ ਹੈ। ਇਸ ਤੋਂ ਪਹਿਲਾਂ ਆਸ਼ੂ ਨੂੰ ਸਖ਼ਤ ਸੁਰੱਖਿਆ ਵਿਚਕਾਰ ਲੁਧਿਆਣਾ ਦੀ ਅਦਾਲਤ ਵਿਚ ਲਿਆਂਦਾ ਗਿਆ ਸੀ। ਕਾਂਗਰਸੀ ਆਗੂ ਭਾਰਤ ਭੂਸਣ ਆਸ਼ੂ ਦੀ ਗ੍ਰਿਫ਼ਤਾਰੀ ਨੂੰ ਸਿਆਸੀ ਕਹਿ ਕੇ ਵਿਰੋਧ ਕਰ ਰਹੇ ਹਨ। 

ਦੱਸ ਦਈਏ ਕਿ ਆਸ਼ੂ ਨੂੰ ਸੋਮਵਾਰ ਨੂੰ ਸੈਲੂਨ ਤੋਂ ਵਾਲ ਕਟਵਾਉਂਦੇ ਸਮੇਂ ਗ੍ਰਿਫਤਾਰ ਕੀਤਾ ਗਿਆ ਸੀ। ਗੁਰਪ੍ਰੀਤ ਸਿੰਘ ਨੇ ਸਟੇਟ ਵਿਜੀਲੈਂਸ ਨੂੰ ਆਸ਼ੂ ਵਿਰੁੱਧ ਸ਼ਿਕਾਇਤ ਕੀਤੀ ਸੀ ਕਿ ਆਸ਼ੂ ਨੇ ਆਪਣੇ ਕੁਝ ਦੋਸਤਾਂ ਨੂੰ ਫਾਇਦਾ ਪਹੁੰਚਾਉਣ ਲਈ ਟੈਂਡਰ ਵੰਡਣ ਵਿਚ ਧਾਂਦਲੀ ਕੀਤੀ ਹੈ। ਸ਼ਿਕਾਇਤਕਰਤਾ ਗੁਰਪ੍ਰੀਤ ਸਿੰਘ ਵੱਲੋਂ ਕੀਤੀ ਗਈ ਸ਼ਿਕਾਇਤ ਦੀ ਪੜਤਾਲ ਉਪਰੰਤ ਬਿਓਰੋ ਨੇ ਪਹਿਲਾਂ ਹੀ ਆਈਪੀਸੀ ਦੀ ਧਾਰਾ 420, 409,  467, 468, 471, 120-ਬੀ  ਅਤੇ ਭਿ੍ਰਸਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 8, 12, 13 (2)  ਮਿਤੀ 16 .8.2022 ਨੂੰ ਐਫਆਈਆਰ ਨੰਬਰ 11 ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਵਿਖੇ ਮੁਕੱਦਮਾ ਦਰਜ ਕੀਤਾ ਹੋਇਆ ਹੈ, ਜਿਸ ਵਿੱਚ ਠੇਕੇਦਾਰ ਤੇਲੂ ਰਾਮ, ਜਗਰੂਪ ਸਿੰਘ ਅਤੇ ਸੰਦੀਪ ਭਾਟੀਆ ਤੋਂ ਇਲਾਵਾ ਗੁਰਦਾਸ ਰਾਮ ਐਂਡ ਕੰਪਨੀ ਦੇ ਮਾਲਕ/ਭਾਗੀਦਾਰਾਂ ‘ਦੇ ਨਾਮ ਸ਼ਾਮਲ ਹਨ।