ਸ੍ਰੀ ਫਤਿਹਗੜ੍ਹ ਸਾਹਿਬ ਮੱਥਾ ਟੇਕਣ ਲਈ ਜਾ ਰਹੇ ਨੌਜਵਾਨ ਨਾਲ ਵਾਪਰਿਆ ਹਾਦਸਾ; ਮੌਤ
ਸਰਹਿੰਦ ਨੇੜੇ ਇਕ ਕਾਰ ਦੀ ਖਿੜਕੀ ਖੁੱਲ੍ਹਣ ਕਾਰਨ ਉਹ ਪਿਛੇ ਆਉਂਦੀ ਕਾਰ ਦੀ ਲਪੇਟ 'ਚ ਆ ਗਏ।
File Photo
ਖੰਨਾ: ਸ੍ਰੀ ਫਤਿਹਗੜ੍ਹ ਸਾਹਿਬ ਮੱਥਾ ਟੇਕਣ ਲਈ ਜਾ ਰਹੇ ਖੰਨਾ ਦੇ ਨੌਜਵਾਨ ਦੀ ਸਰਹਿੰਦ ਨੇੜੇ ਭਿਆਨਕ ਸੜਕ ਹਾਦਸੇ 'ਚ ਮੌਤ ਹੋ ਗਈ, ਜਦਕਿ ਮੋਟਰਸਾਈਕਲ 'ਤੇ ਸਵਾਰ ਦੂਜਾ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਜਸ਼ਨਪ੍ਰੀਤ ਸਿੰਘ (20) ਮੋਟਰਸਾਈਕਲ 'ਤੇ ਅਪਣੇ ਸਾਥੀ ਨੌਜਵਾਨ ਨਾਲ ਸ੍ਰੀ ਫਤਿਹਗੜ੍ਹ ਸਾਹਿਬ ਮੱਥਾ ਟੇਕਣ ਲਈ ਜਾ ਰਿਹਾ ਸੀ।
ਇਸ ਦੌਰਾਨ ਸਰਹਿੰਦ ਨੇੜੇ ਇਕ ਕਾਰ ਦੀ ਖਿੜਕੀ ਖੁੱਲ੍ਹਣ ਕਾਰਨ ਉਹ ਪਿਛੇ ਆਉਂਦੀ ਕਾਰ ਦੀ ਲਪੇਟ 'ਚ ਆ ਗਏ। ਹਾਦਸੇ ਮਗਰੋਂ ਜਸ਼ਨਪ੍ਰੀਤ ਅਤੇ ਉਸ ਦੇ ਸਾਥੀ ਨੂੰ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਜਸ਼ਨਪ੍ਰੀਤ ਨੂੰ ਮ੍ਰਿਤਕ ਐਲਾਨ ਦਿਤਾ।