ਤਰਨਤਾਰਨ ਵਿਚ ਇਕ ਡਰੋਨ ਅਤੇ 2 ਕਿਲੋ ਹੈਰੋਇਨ ਸਣੇ ਵਿਅਕਤੀ ਕਾਬੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੁਲਿਸ ਨੇ ਮੁਲਜ਼ਮ ਦਾ ਸਪਲੈਂਡਰ ਮੋਟਰਸਾਈਕਲ ਵੀ ਬਰਾਮਦ ਕੀਤਾ

Man Arrested with drone and 2 KG heroin

 

ਤਰਨਤਾਰਨ: ਜ਼ਿਲ੍ਹਾ ਪੁਲਿਸ ਨੇ ਇਕ ਡਰੋਨ ਅਤੇ 2 ਕਿਲੋ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਜੁਗਰਾਜ ਸਿੰਘ ਵਾਸੀ ਪਿੰਡ ਭਗੂਪੁਰ, ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ। ਇਸ ਮੌਕੇ ਪੁਲਿਸ ਨੇ ਮੁਲਜ਼ਮ ਦਾ ਸਪਲੈਂਡਰ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ।

ਇਹ ਵੀ ਪੜ੍ਹੋ: ਪਾਕਿਸਤਾਨ: 900 ਫੁੱਟ ਉੱਚੀ ਕੇਬਲ ਕਾਰ ’ਚ ਫਸੇ 8 ਲੋਕਾਂ ਨੂੰ ਸੁਰੱਖਿਅਤ ਬਚਾਇਆ ਗਿਆ

ਮਿਲੀ ਜਾਣਕਾਰੀ ਮੁਤਾਬਕ ਉਕਤ ਤਸਕਰ ਬੀਤੀ ਰਾਤ ਅਪਣੇ ਮੋਟਰਸਾਈਕਲ ਉਪਰ ਡਰੋਨ ਤੇ ਹੈਰੋਇਨ ਲੈ ਕੇ ਜਾ ਰਿਹਾ ਸੀ। ਇਸ ਮੌਕੇ ਨਾਕੇਬੰਦੀ ਉਤੇ ਤੈਨਾਤ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਗ੍ਰਿਫ਼ਤਾਰ ਵਿਅਕਤੀ ਵਿਰੁਧ ਥਾਣਾ ਸਰਾਏ ਅਮਾਨਤ ਖਾਂ ਵਿਖੇ ਐਨ.ਡੀ.ਪੀ.ਐਸ. ਐਕਟ ਅਤੇ ਏਅਰ ਕਰਾਫ਼ਟ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ।