ਮੀਤ ਹੇਅਰ ਨੇ ਵਿਸ਼ਵ ਚੈਂਪੀਅਨ ਬਣੇ ਨਿਸ਼ਾਨੇਬਾਜ਼ ਅਮਨਪ੍ਰੀਤ ਸਿੰਘ ਨੂੰ ਦਿੱਤੀ ਮੁਬਾਰਕਬਾਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅਮਨਪ੍ਰੀਤ ਸਿੰਘ ਨੇ ਬਾਕੂ ਵਿਖੇ ਵਿਸ਼ਵ ਚੈਂਪੀਅਨਸ਼ਿਪ ਵਿੱਚ ਸਟੈਂਡਰਡ ਪਿਸਟਲ ਈਵੈਂਟ ਵਿੱਚ ਸੋਨ ਤਮਗ਼ਾ ਜਿੱਤਿਆ

photo

 

ਚੰਡੀਗੜ੍ਹ: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵਿਸ਼ਵ ਚੈਂਪੀਅਨ ਬਣੇ ਅਮਨਪ੍ਰੀਤ ਸਿੰਘ ਨੂੰ ਮੁਬਾਰਕਬਾਦ ਦਿੱਤੀ ਹੈ। ਪਟਿਆਲਾ ਦੇ ਉੱਭਰਦੇ ਨਿਸ਼ਾਨੇਬਾਜ਼ ਅਮਨਪ੍ਰੀਤ ਸਿੰਘ ਨੇ ਬਾਕੂ ਵਿਖੇ ਚੱਲ ਰਹੀ ਆਈ.ਐਸ.ਐਸ.ਐਫ. ਵਿਸ਼ਵ ਚੈਂਪੀਅਨਸ਼ਿਪ ਵਿੱਚ ਪੁਰਸ਼ਾਂ ਦੇ ਸਟੈਂਡਰਡ ਪਿਸਟਲ ਈਵੈਂਟ ਵਿੱਚ 577 ਸਕੋਰ ਨਾਲ ਸੋਨੇ ਦਾ ਤਮਗ਼ਾ ਜਿੱਤਿਆ।ਵਿਸ਼ਵ ਚੈਂਪੀਅਨਸ਼ਿਪ ਵਿੱਚ ਭਾਰਤ ਵੱਲੋਂ ਜਿੱਤਿਆ ਇਹ ਪੰਜਵਾਂ ਸੋਨ ਤਮਗ਼ਾ ਹੈ।

ਮੀਤ ਹੇਅਰ ਨੇ ਅਮਨਪ੍ਰੀਤ ਸਿੰਘ ਨੂੰ ਵਧਾਈ ਦਿੰਦਿਆਂ ਕਿਹਾ ਕਿ ਛੋਟੀ ਉਮਰ ਵਿੱਚ ਵੱਡੀ ਪ੍ਰਾਪਤੀ ਕਰਕੇ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਖਿਡਾਰੀਆਂ ਨੂੰ ਕੌਮਾਂਤਰੀ ਪੱਧਰ ਤੱਕ ਲਿਜਾਣ ਲਈ ਵਿਸ਼ੇਸ ਤਵੱਜੋਂ ਦੇ ਰਹੀ ਹੈ ਤਾਂ ਜੋ ਵੱਧ ਤੋਂ ਵੱਧ ਖਿਡਾਰੀ ਸੂਬੇ ਦਾ ਨਾਮ ਰੌਸ਼ਨ ਕਰਨ।

ਅਮਨਪ੍ਰੀਤ ਸਿੰਘ ਨੇ ਪਿੱਛੇ ਜਿਹੇ ਜਰਮਨੀ ਵਿਖੇ ਜੂਨੀਅਰ ਵਿਸ਼ਵ ਕੱਪ ਵਿੱਚ ਸੋਨ ਤਮਗ਼ਾ ਜਿੱਤਿਆ ਸੀ। ਖੇਡ ਮੰਤਰੀ ਨੇ ਅਮਨਪ੍ਰੀਤ ਸਿੰਘ ਦੇ ਕੋਚ ਅੰਕੁਸ਼ ਭਾਰਦਵਾਜ ਅਤੇ ਉਸ ਦੇ ਮਾਪਿਆਂ ਨੂੰ ਇਸ ਪ੍ਰਾਪਤੀ ਲਈ ਮੁਬਾਰਕਾਂ ਦਿੱਤੀਆਂ।