ਪੰਜਾਬ ਦੇ ਸਕੂਲਾਂ ’ਚ 26 ਅਗਸਤ ਤਕ ਛੁੱਟੀਆਂ; ਭਾਰੀ ਮੀਂਹ ਅਤੇ ਹੜ੍ਹਾਂ ਦੇ ਮੱਦੇਨਜ਼ਰ ਲਿਆ ਫ਼ੈਸਲਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਤੁਰੰਤ ਪ੍ਰਭਾਵ ਤੋਂ ਲਾਗੂ ਹੋਣਗੇ ਹੁਕਮ

Punjab schools closed due to heavy rain till 23 August

 

ਚੰਡੀਗੜ੍ਹ: ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਹੋ ਰਹੀ ਭਾਰੀ ਬਾਰਸ਼ ਅਤੇ ਹੜ੍ਹਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਸੂਬੇ ਦੇ ਸਾਰੇ ਸਕੂਲਾਂ ਵਿਚ 26 ਅਗਸਤ ਤਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸੂਬੇ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਸਿਆ ਕਿ ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ।

ਹਰਜੋਤ ਬੈਂਸ ਨੇ ਲਿਖਿਆ, “ਮਾਣਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਜੀ ਦੇ ਨਿਰਦੇਸ਼ਾਂ ਅਨੁਸਾਰ ਹਿਮਾਚਲ ਪ੍ਰਦੇਸ਼ ਸਮੇਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਹੋ ਰਹੀ ਭਾਰੀ ਬਾਰਸ਼ ਕਾਰਨ ਆਏ ਹੜ੍ਹਾਂ ਨੂੰ ਧਿਆਨ ਵਿਚ ਰੱਖਦੇ ਹੋਏ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਤੁਰੰਤ ਪ੍ਰਭਾਵ ਤੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿਚ (23 ਅਗਸਤ 2023) ਤੋਂ ਮਿਤੀ 26 ਅਗਸਤ 2023 (ਸ਼ਨੀਵਾਰ) ਤਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ”।