ਹੜ੍ਹ ਪੀੜਤਾਂ ਦੀ ਮਦਦ ਕਰ ਰਿਹਾ ਨੌਜਵਾਨ ਪਾਣੀ ਵਿਚ ਰੁੜ੍ਹਿਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

17 ਸਾਲਾ ਅਮਰਜੀਤ ਸਿੰਘ ਦੀ ਮੌਤ

File Photo

 

ਫਾਜ਼ਿਲਕਾ: ਜ਼ਿਲ੍ਹੇ ਦੇ ਪਿੰਡ ਝੰਗੜ ਭੈਣੀ ਨੇੜੇ ਹੜ੍ਹ ਪ੍ਰਭਾਵਤ ਇਲਾਕੇ 'ਚ ਇਕ ਨੌਜਵਾਨ ਦੀ ਪਾਣੀ ਵਿਚ ਡੁੱਬਣ ਕਾਰਨ ਮੌਤ ਹੋ ਗਈ। ਨੌਜਵਾਨ ਦੀ ਉਮਰ ਕਰੀਬ ਸਾਢੇ 17 ਸਾਲ ਦੱਸੀ ਜਾ ਰਹੀ ਹੈ। ਮ੍ਰਿਤਕ ਅਮਰਜੀਤ ਸਿੰਘ ਪੁੱਤਰ ਸ਼ੰਭੂ ਸਿੰਘ ਪਿੰਡ ਹਸਤਾ ਕਲਾਂ ਦਾ ਰਹਿਣ ਵਾਲਾ ਸੀ। ਪ੍ਰਵਾਰਕ ਮੈਂਬਰਾਂ ਅਨੁਸਾਰ ਉਹ ਅਪਣੇ ਦੋਸਤਾਂ ਨਾਲ ਪਿਛਲੇ ਤਿੰਨ ਦਿਨਾਂ ਤੋਂ ਹੜ੍ਹ ਪ੍ਰਭਾਵਤ ਪਿੰਡ ਦੇ ਲੋਕਾਂ ਲਈ ਜ਼ਰੂਰੀ ਸਾਮਾਨ ਇਕੱਠਾ ਕਰਨ ਵਿਚ ਮਦਦ ਕਰ ਰਿਹਾ ਸੀ।

ਇਹ ਵੀ ਪੜ੍ਹੋ: ਏਸ਼ੀਆ ਦੀ ਸੱਭ ਵੱਡੀ ਪਿਆਜ਼ ਮੰਡੀ ਦੋ ਦਿਨ ਤੋਂ ਬੰਦ; 5 ਸੂਬਿਆਂ ਵਿਚ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ

ਬੀਤੇ ਦਿਨ ਵੀ ਉਹ ਇਸੇ ਤਰ੍ਹਾਂ ਲੋਕਾਂ ਦੀ ਮਦਦ ਕਰਨ ਵਿਚ ਰੁੱਝਿਆ ਹੋਇਆ ਸੀ। ਉਸ ਦੇ ਨਾਲ ਦੋ ਹੋਰ ਦੋਸਤ ਵੀ ਮੌਜੂਦ ਸਨ। ਇਸ ਦੌਰਾਨ ਪਾਣੀ ਦੇ ਤੇਜ਼ ਵਹਾਅ ਕਾਰਨ ਉਹ ਪਾਣੀ ਵਿਚ ਰੁੜ੍ਹ ਗਿਆ। ਇਸ ਤੋਂ ਬਾਅਦ ਉਸ ਦੀ ਭਾਲ ਕੀਤੀ ਗਈ ਪਰ ਉਹ ਕਿਤੇ ਨਹੀਂ ਮਿਲਿਆ।

ਇਹ ਵੀ ਪੜ੍ਹੋ: ਸ੍ਰੀ ਫਤਿਹਗੜ੍ਹ ਸਾਹਿਬ ਮੱਥਾ ਟੇਕਣ ਲਈ ਜਾ ਰਹੇ ਨੌਜਵਾਨ ਨਾਲ ਵਾਪਰਿਆ ਹਾਦਸਾ; ਮੌਤ

ਇਸ ਮਗਰੋਂ ਐਨ.ਡੀ.ਆਰ.ਐਫ. ਨੇ ਨੌਜਵਾਨ ਦੀ ਲਾਸ਼ ਦੀ ਭਾਲ ਕੀਤੀ। ਲਾਸ਼ ਮਿਲਣ ਤੋਂ ਬਾਅਦ ਇਸ ਨੂੰ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਗਿਆ। ਜਿਥੇ ਪੁਲਿਸ ਨੇ ਅਪਣੀ ਕਾਰਵਾਈ ਸ਼ੁਰੂ ਕਰ ਦਿਤੀ ਹੈ।