Sri Guru Granth Sahib Ji ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੀ ਗਈ ਫੁੱਲਾਂ ਨਾਲ ਅਲੌਕਿਕ ਸਜਾਵਟ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦੀ ਸੰਗਤਾਂ ਨੂੰ ਦਿੱਤੀ ਵਧਾਈ

Extraordinary floral decorations at Sachkhand Sri Harmandir Sahib on the occasion of the first Parkash Purb of Sri Guru Granth Sahib Ji

First Parkash Purb of Sri Guru Granth Sahib Ji news : ਭਲਕੇ 24 ਅਗਸਤ ਦਿਨ ਐਤਵਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਲਾਂ ਨਾਲ  ਬਹੁਤ ਹੀ ਖੂਬਸੂਰਤ ਤਰੀਕੇ ਨਾਲ ਅਲੋਕਿਕ ਸਜਾਵਟ ਕੀਤੀ ਗਈ ਹੈ। ਇਸ ਮੌਕੇ ਜਿੱਥੇ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਰਹੀਆਂ ਹਨ, ਉਥੇ ਫੁੱਲਾਂ ਦੀ ਅਲੌਕਿਕ ਸਜਾਵਟ ਵੀ ਸੰਗਤਾਂ ਦੇ ਮਨ ਨੂੰ ਮੋਹ ਰਹੀ ਹੈ। ਇਸ ਮੌਕੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਗੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਵਧਾਈ ਦਿੱਤੀ, ਉਥੇ ਹੀ ਉਨ੍ਹਾਂ ਸੰਗਤਾਂ ਨੂੰ ਇਸ ਪਾਵਨ ਪਵਿੱਤਰ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਨੂੰ ਨਗਰ ਕੀਰਤਨ ਵਿਚ ਹਾਜ਼ਰੀਆਂ ਭਰਨ ਅਤੇ ਧਾਰਮਿਕ ਸਮਾਗਮਾਂ ਵਿਚ ਸ਼ਮੂਲੀਅਤ ਭਰਨ ਦੀ ਅਪੀਲ ਵੀ ਕੀਤੀ।

ਇਸ ਮੌਕੇ ਉਨ੍ਹਾਂ ਦੱਸਿਆ ਕਿ 24 ਅਗਸਤ ਨੂੰ ਸਵੇਰੇ ਇਕ ਵਿਸ਼ਾਲ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਵਿਚ ਗੁਰੂਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਆਰੰਭ ਹੋ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚ ਕੇ ਸੰਪੂਰਨ ਹੋਵੇਗਾ, ਅਤੇ ਸਾਰਾ ਦਿਨ ਦੀਵਾਨ ਹਾਲ ਮੰਜੀ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਕੀਰਤਨ ਦਰਬਾਰ ਸਜਣਗੇ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਫੁੱਲਾਂ ਨਾਲ ਬਹੁਤ ਹੀ ਖੂਬਸੂਰਤ ਤਰੀਕੇ ਨਾਲ ਸਜਾਵਟ ਕੀਤੀ ਗਈ ਹੈ। ਇਸ ਮੌਕੇ ਸ੍ਰੀ ਰਹਿਰਾਸ ਸਾਹਿਬ ਤੋਂ ਬਾਅਦ ਦੀਪਮਾਲਾ ਅਤੇ ਅਤਿਸ਼ਬਾਜੀ ਵੀ ਕੀਤੀ ਜਾਵੇਗੀ।