Fazilka ਪੁਲਿਸ ਨੇ ਨਸ਼ੀਲੇ ਪਾਊਡਰ ਸਮੇਤ ਮਹਿਲਾ ਨੂੰ ਕੀਤਾ ਗ੍ਰਿਫ਼ਤਾਰ
ਦੋ ਮੁਲਜ਼ਮ ਮੌਕੇ ਤੋਂ ਭੱਜਣ ਵਿਚ ਹੋਏ ਕਾਮਯਾਬ
Fazilka police arrest woman with narcotic powder
Fazilka police arrest woman news : ਫਾਜ਼ਿਲਕਾ ਪੁਲਿਸ ਨੇ ਨਸ਼ਿਆਂ ਦੇ ਮਾਮਲੇ ਵਿਚ ਵੱਡੀ ਕਾਰਵਾਈ ਕਰਦੇ ਹੋਏ ਇਕ ਮਹਿਲਾ ਤਸਕਰ ਨੂੰ 2 ਕਿਲੋ ਨਸ਼ੀਲੇ ਪਾਊਡਰ ਨਾਲ ਗ੍ਰਿਫ਼ਤਾਰ ਕੀਤਾ ਹੈ। ਫਾਜ਼ਿਲਕਾ ਦੇ ਐਸ.ਐਸ.ਪੀ. ਗੁਰਮੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫਾਜ਼ਿਲਕਾ ਪੁਲਿਸ ਨੂੰ ਇਕ ਗੁਪਤ ਸੂਚਨਾ ਮਿਲੀ ਸੀ,ਜਿਸ ’ਤੇ ਕਾਰਵਾਈ ਕਰਦੇ ਹੋਏ ਪੁਲਿਸ ਨੇ ਮਹਿਲਾ ਖਿਲਾਫ ਇਹ ਕਾਰਵਾਈ ਕੀਤੀ। ਪੁਲਿਸ ਟੀਮ ਨੇ ਇਕ ਮੁਖਬਰ ਦੀ ਸੂਚਨਾ ’ਤੇ ਕਾਰਵਾਈ ਕਰਦੇ ਮਹਿਲਾ ਨੂੰ ਗ੍ਰਿਫ਼ਤਾਰ ਕਰ ਲਿਆ। ਜਦਕਿ ਮੌਕੇ ਤੋਂ ਮਹਿਲਾ ਤਸਕਰ ਦਾ ਲੜਕਾ ਇਕ ਹੋਰ ਵਿਅਕਤੀ ਭੱਜਣ ਵਿਚ ਕਾਮਯਾਬ ਹੋ ਗਏ।
ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਕੀਤੀ ਗਈ ਮਹਿਲਾ ਦਾ ਨਾਂ ਛਿੰਦੋ ਬਾਈ ਹੈ ਅਤੇ ਉਹ ਫਾਜ਼ਿਲਕਾ ਦੇ ਪਿੰਡ ਨਵਾਂ ਹਸਤਾ ਦੀ ਰਹਿਣ ਵਾਲੀ ਹੈ। ਗ੍ਰਿਫਤਾਰੀ ਸਮੇਂ ਮਹਿਲਾ ਕੋਲ 2 ਕਿਲੋ ਨਸ਼ੀਲਾ ਪਾਊਡਰ ਬਰਾਮਦ ਹੋਇਆ ਹੈ ਅਤੇ ਪੁਲਿਸ ਵੱਲੋਂ ਮਹਿਲਾ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।