ਮੁੱਖ ਮੰਤਰੀ ਵਲੋਂ ਕੇਂਦਰ ਸਰਕਾਰ ਨੂੰ ਪਾਕਿਸਤਾਨ ਨਾਲ ਕਰਤਾਰਪੁਰ ਲਾਂਘੇ ਦਾ ਹੱਲ ਛੇਤੀ ਕਰਨ ਦੀ ਅਪੀਲ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ
ਫਤਹਿਗੜ ਸਾਹਿਬ/ਪਟਿਆਲਾ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਲਈ ਕਰਤਾਰਪੁਰ ਦਾ ਲਾਂਘਾ ਖੋਲਣ ਦਾ ਮਾਮਲਾ ਛੇਤੀ ਹੱਲ ਕਰਨ ਲਈ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ।ਅੱਜ ਦੁਪਹਿਰ ਇੱਥੇ ਇਕ ਪ੍ਰਾਈਵੇਟ ਮੈਰਿਜ ਪੈਲੇਸ ਦੇ ਉਦਘਾਟਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਉਨ•ਾਂ ਨੇ ਮੁੱਖ ਮੰਤਰੀ ਵਜੋਂ ਆਪਣੇ ਪਿਛਲੇ ਕਾਰਜਕਾਲ ਦੌਰਾਨ ਵੀ ਗੁਆਂਢੀ ਮੁਲਕ ਦੇ ਦੌਰੇ ਮੌਕੇ ਇਹ ਮਾਮਲਾ ਉਠਾਇਆ ਸੀ।
ਉਨ•ਾਂ ਕਿਹਾ ਕਿ ਸਿੱਖ ਸੰਗਤ ਵਿੱਚ ਇਸ ਦੀ ਧਾਰਮਿਕ ਤੌਰ 'ਤੇ ਬਹੁਤ ਜ਼ਿਆਦਾ ਅਹਿਮੀਅਤ ਹੈ। ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਸਾਲ 1920 ਦੌਰਾਨ ਰਾਵੀ ਦਰਿਆ ਦੇ ਪਾਣੀ ਤੋਂ ਸ੍ਰੀ ਕਰਤਾਰਪੁਰ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਨੂੰ ਬਚਾਉਣ ਲਈ ਉਨ•ਾਂ ਦੇ ਦਾਦਾ ਮਹਾਰਾਜਾ ਭੁਪਿੰਦਰ ਸਿੰਘ ਨੇ 1.35 ਲੱਖ ਰੁਪਏ ਦਾਨ ਕੀਤੇ ਸਨ।
ਇਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਨ•ਾਂ ਦੀ ਸਰਕਾਰ ਪਹਿਲੇ ਸਿੱਖ ਗੁਰੂ ਸਾਹਿਬ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਮਨਾਉਣ ਲਈ ਪੂਰੀ ਤਰ•ਾਂ ਤਿਆਰ ਹੈ। ਉਨ•ਾਂ ਦੱਸਿਆ ਕਿ ਇਸ ਮਹਾਨ ਸਮਾਰੋਹ ਨੂੰ ਮਨਾਉਣ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਕਾਇਮ ਕੀਤੀ ਪ੍ਰਬੰਧਕੀ ਕਮੇਟੀ ਨੇ ਇਤਿਹਾਸਕ ਨਗਰਾਂ ਸੁਲਤਾਨਪੁਰ ਲੋਧੀ ਅਤੇ ਡੇਰਾ ਬਾਬਾ ਨਾਨਕ ਵਿਖੇ ਕੀਤੇ ਜਾਣ ਵਾਲੇ ਵਿਕਾਸ ਕੰਮਾਂ ਨੂੰ ਅੰਤਮ ਛੋਹਾਂ ਦੇ ਦਿੱਤੀਆਂ ਹਨ।
ਮੁੱਖ ਮੰਤਰੀ ਨੇ ਦੱਸਿਆ ਕਿ ਉਨ•ਾਂ ਦੀ ਅਪੀਲ 'ਤੇ ਕੇਂਦਰ ਸਰਕਾਰ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਦੀ ਅਗਵਾਈ ਵਿੱਚ ਕੌਮੀ ਕਮੇਟੀ ਦਾ ਗਠਨ ਕਰ ਦਿੱਤਾ ਹੈ। ਇਕ ਹੋਰ ਸਵਾਲ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਜ਼ਿਲ•ਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਵਿੱਚ ਕਾਂਗਰਸ ਪਾਰਟੀ ਦੀ ਹੂੰਝਾ-ਫੇਰ ਜਿੱਤ ਨੂੰ ਕਾਂਗਰਸ ਸਰਕਾਰ ਦੀਆਂ ਵਿਕਾਸ ਮੁਖੀ ਨੀਤੀਆਂ ਤੇ ਪਹਿਲਕਦਮੀਆਂ ਵਿੱਚ ਲੋਕਾਂ ਵੱਲੋਂ ਜ਼ਾਹਰ ਕੀਤਾ ਭਰੋਸਾ ਕਰਾਰ ਦਿੱਤਾ ਹੈ।
ਉਨ•ਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਹੋਰ ਵਿਰੋਧੀ ਪਾਰਟੀਆਂ ਦੀ ਸ਼ਰਮਨਾਕ ਹਾਰ ਨੇ ਇਹ ਸਿੱਧ ਕਰ ਦਿੱਤਾ ਹੈ ਕਿ ਲੋਕਾਂ ਨੇ ਇਨ•ਾਂ ਪਾਰਟੀਆਂ ਦੀ ਫਿਰਕਾਪ੍ਰਸਤ ਸਿਆਸਤ ਨੂੰ ਰੱਦ ਕਰਕੇ ਕਾਂਗਰਸ ਸਰਕਾਰ ਦੇ ਵਿਕਾਸਮਈ ਅਤੇ ਨਿਰਪੱਖ ਏਜੰਡੇ ਦੇ ਹੱਕ ਵਿੱਚ ਸਪੱਸ਼ਟ ਫਤਵਾ ਦਿੱਤਾ ਹੈ। Îਮੁੱਖ ਮੰਤਰੀ ਨੇ ਕਾਂਗਰਸ ਦੀ ਸ਼ਾਨਦਾਰ ਜਿੱਤ ਦਾ ਸਿਹਰਾ ਵਰਕਰਾਂ ਅਤੇ ਪਾਰਟੀ ਵਿੱਚ ਭਰੋਸਾ ਜ਼ਾਹਰ ਕਰਨ ਵਾਲੇ ਲੋਕਾਂ ਸਿਰ ਬੰਨਿ•ਆ ਹੈ ਜਿਨ•ਾਂ ਨੇ ਵੱਡੀ ਗਿਣਤੀ ਵਿੱਚ ਵੋਟਾਂ ਪਾ ਕੇ ਸੱਤਾਧਾਰੀ ਪਾਰਟੀ ਦਾ ਸਮਰਥਨ ਕੀਤਾ ਹੈ।
ਅਕਾਲੀਆਂ ਵੱਲੋਂ ਗੁੰਡਾਗਰਦੀ ਕਰਨ ਦੇ ਲਾਏ ਦੋਸ਼ਾਂ ਨੂੰ ਰੱਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜਿਹਾ ਕੁਝ ਵੀ ਨਹੀਂ ਹੋਇਆ ਸਗੋਂ ਇਹ ਅਕਾਲੀਆਂ ਦੀ ਨਮੋਸ਼ੀ ਭਰੀ ਹਾਰ ਦਾ ਪ੍ਰਗਟਾਵਾ ਹੈ। ਇਨ•ਾਂ ਚੋਣਾਂ ਵਿੱਚ ਕਾਂਗਰਸ ਨੇ ਜ਼ਿਲ•ਾ ਪ੍ਰੀਸ਼ਦ ਦੀਆਂ 94 ਫੀਸਦੀ ਅਤੇ ਬਲਾਕ ਸੰਮਤੀਆਂ ਵਿੱਚ ਲਗਪਗ 81 ਫੀਸਦੀ ਸੀਟਾਂ 'ਤੇ ਜਿੱਤ ਹਾਸਲ ਕੀਤੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁਖਬਿੰਦਰ ਸਿੰਘ ਸਰਕਾਰੀਆ, ਸਾਧੂ ਸਿੰਘ ਧਰਮਸੋਤ, ਰਜ਼ੀਆ ਸੁਲਤਾਨਾ ਤੇ ਰਾਣਾ ਗੁਰਮੀਤ ਸਿੰਘ ਸੋਢੀ,
ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਬੀ.ਆਈ.ਐਸ. ਚਾਹਲ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ, ਵਿਧਾਇਕ ਫਤਿਹਗੜ• ਸਾਹਿਬ ਕੁਲਜੀਤ ਸਿੰਘ ਨਾਗਰਾ, ਵਿਧਾਇਕ ਰਾਜਪੁਰਾ ਹਰਦਿਆਲ ਸਿੰਘ ਕੰਬੋਜ, ਡੀ.ਜੀ.ਪੀ. ਸੁਰੇਸ਼ ਅਰੋੜਾ, ਡੀ.ਜੀ.ਪੀ.-ਕਮ-ਐਸਟੀਐਫ ਦੇ ਮੁਖੀ ਮੁਹੰਮਦ ਮੁਸਤਫਾ, ਡੀ.ਜੀ.ਪੀ. (ਖੁਫੀਆ) ਦਿਨਕਰ ਗੁਪਤਾ, ਡੀ.ਜੀ.ਪੀ-ਕਮ-ਚੀਫ ਡਾਇਰੈਕਟਰ ਵਿਜੀਲੈਂਸ ਬੀ.ਕੇ. ਉੱਪਲ, ਵਿਸ਼ੇਸ਼ ਮੁੱਖ ਸਕੱਤਰ ਕੇ.ਬੀ.ਐਸ. ਸਿੱਧੂ, ਵਧੀਕ ਮੁੱਖ ਸਕੱਤਰ ਵਿਨੀ ਮਹਾਜਨ ਅਤੇ ਪ੍ਰਮੁੱਖ ਸਕੱਤਰ ਪੇਂਡੂ ਵਿਕਾਸ ਤੇ ਪੰਚਾਇਤ ਅਨੁਰਾਗ ਵਰਮਾ ਹਾਜ਼ਰ ਸਨ।