ਪੰਜਾਬ, ਹਰਿਆਣਾ, ਚੰਡੀਗੜ ਵਿੱਚ ਤਿੰਨ ਦਿਨ ਭਾਰੀ ਮੀਂਹ ਦੀ ਚਿਤਾਵਨੀ, ਹੋ ਸਕਦਾ ਹੈ ਕਾਫ਼ੀ ਨੁਕਸਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮਾਨਸੂਨ ਜਾਂਦੇ - ਜਾਂਦੇ ਆਪਣਾ ਰੰਗ ਵਿਖਾ ਰਿਹਾ ਹੈ।

Rain

ਚੰਡੀਗੜ : ਮਾਨਸੂਨ ਜਾਂਦੇ - ਜਾਂਦੇ ਆਪਣਾ ਰੰਗ ਵਿਖਾ ਰਿਹਾ ਹੈ।  ਪੰਜਾਬ ਸਰਕਾਰ ਨੇ ਸੂਬੇ ਭਰ ਵਿਚ 24 ਸਤੰਬਰ ਤੱਕ ਭਾਰੀ ਬਾਰਿਸ਼ ਹੋਣ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ।  ਪੰਜਾਬ, ਹਰਿਆਣਾ ਅਤੇ ਚੰਡੀਗੜ ਵਿਚ ਪੈ ਰਹੀ ਭਾਰੀ ਬਾਰਿਸ਼ ਕਿਸਾਨਾਂ ਲਈ ਮੁਸੀਬਤ ਲੈ ਕੇ ਆਈ ਹੈ। ਕਿਉਂਕਿ ਖੇਤੀਬਾੜੀ ਰਾਜਾਂ ਵਿਚ ਖੇਤਾਂ ਵਿਚ ਖੜੀਆਂ ਝੋਨੇ ਦੀਆਂ ਫਸਲਾਂ 'ਤੇ ਅਸਰ ਪਿਆ ਹੈ। ਮੌਸਮ ਵਿਭਾਗ  ਦੇ ਅਧਿਕਾਰੀਆਂ ਨੇ ਕਿਹਾ ਕਿ ਬਾਰਿਸ਼ ਦੇ ਚਲਦੇ ਸਾਰੇ ਸਥਾਨਾਂ 'ਤੇ ਜ਼ਿਆਦਾ ਤਾਪਮਾਨ ਘੱਟ ਰਿਹਾ ਹੈ।

ਮਿਲੀ ਜਾਣਕਾਰੀ ਮੁਤਾਬਕ ਅਗਲੇ 24-36 ਘੰਟਿਆਂ ਦੌਰਾਨ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ ਅਤੇ ਕਈ ਥਾਵਾਂ ਤੇ ਬਹੁਤ ਜ਼ਿਆਦਾ ਭਾਰੀ ਵਰਖਾ ਹੋਣ ਦੀ ਵੀ ਸੰਭਾਵਨਾ ਜਤਾਈ ਜਾ ਰਹੀ ਹੈ। ਇਸ ਦੌਰਾਨ ਮਾਝਾ, ਦੁਆਬਾ ਅਤੇ ਮਾਲਵਾ ਦੇ ਪੂਰਬੀ ਹਿੱਸੇ ਦੇ ਜ਼ਿਲ੍ਹਿਆਂ ਵਾਲੇ ਖੇਤਰ ਸਭ ਤੋਂ ਵੱਧ ਪ੍ਰਭਾਵਤ ਹੋਣ ਦੀ ਉਮੀਦ ਹੈ।