ਮੁਕਤਸਰ 'ਚੋਂ ਨਸ਼ਾ ਖ਼ਤਮ ਕਰ ਕੇ ਹੀ ਲਵਾਂਗੇ ਦਮ: ਨੌਜਵਾਨ

ਏਜੰਸੀ

ਖ਼ਬਰਾਂ, ਪੰਜਾਬ

ਨੌਜਵਾਨਾਂ ਨੇ ਨਸ਼ੇ ਦੇ ਖਿਲਾਫ਼ ਕੀਤੀ ਵਿਸ਼ਾਲ ਰੈਲੀ

Drugs in Muktsar

ਸ਼੍ਰੀ ਮੁਕਤਸਰ ਸਾਹਿਬ: ਪੰਜਾਬ ‘ਚ ਜਿੱਥੇ ਨਸ਼ਾਂ ਦਿਨੋਂ ਦਿਨ ਵੱਧਦਾ ਹੀ ਜਾ ਰਿਹਾ ਹੈ ਉੱਥੇ ਹੀ ਨੌਜਵਾਨ ਪੀੜ੍ਹੀ ਵੱਲੋਂ ਨਸ਼ੇ ਨੂੰ ਠੱਲ ਪਾਉਣ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆ ਜਾ ਰਹੀਆ ਹਨ। ਦਰਅਸਲ, ਸ਼੍ਰੀ ਮੁਕਤਸਰ ਸਾਹਿਬ ਵਿਖੇ ਸੋਮਵਾਰ ਨੂੰ ਵੱਡੀ ਗਿਣਤੀ 'ਚ ਇਕੱਠੇ ਹੋਏ ਨੌਜਵਾਨਾਂ ਵਲੋਂ ਨਸ਼ਾ ਵਿਰੋਧੀ ਰੈਲੀ ਕੀਤੀ ਗਈ। ਸਰਕਾਰੀ ਕਾਲਜ ਤੋਂ ਸ਼ੁਰੂ ਹੋਈ ਇਸ ਰੈਲੀ 'ਚ ਸੈਂਕੜਿਆਂ ਦੀ ਗਿਣਤੀ 'ਚ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ।

ਉੱਥੇ ਹੀ ਰੈਲੀ ਦੌਰਾਨ ਪ੍ਰਿੰਸ ਚਾਵਲਾ ਅਤੇ ਕੁਲਵਿੰਦਰ ਅਸ਼ੋਕੀ ਨੇ ਕਿਹਾ ਕਿ ਉਹ ਹਰ ਮੁਹੱਲੇ 'ਚ ਕਮੇਟੀਆਂ ਬਣਾ ਰਹੇ ਹਨ। ਇਹ ਕਮੇਟੀਆਂ ਨਸ਼ੇ ਦੀ ਵਿਕਰੀ ਕਰਨ ਵਾਲਿਆਂ ਦੀ ਸੂਚਨਾ ਦੇਣਗੀਆਂ, ਜਿਸ ਤੋਂ ਬਾਅਦ ਪੁਲਿਸ ਨੂੰ ਸੂਚਿਤ ਕਰ ਕੇ ਦਸ ਦਿਨ ਦਾ ਸਮਾਂ ਦਿੱਤਾ ਜਾਵੇਗਾ, ਇਸ ਦੇ ਬਾਵਜੂਦ ਵੀ ਜੇ ਪੁਲਿਸ ਨੇ ਕੋਈ ਕਾਰਵਾਈ ਅਮਲ 'ਚ ਨਾ ਲਿਆਂਦੀ ਤਾਂ 11ਵੇਂ ਦਿਨ ਉਹ ਖੁਦ ਕਾਰਵਾਈ ਕਰਨਗੇ।

ਉੱਥੇ ਹੀ ਨੌਜਵਾਨਾਂ ਨੇ ਪੰਜਾਬ ਸਰਕਾਰ ‘ਤੇ ਸਵਾਲ ਖੜ੍ਹੇ ਕਰਦਿਆ ਕਿਹਾ ਕਿ ਜੇ ਸਰਕਾਰ ਚਾਹੇ ਤਾਂ ਨਸ਼ੇ ਦਾ ਹੱਲ ਕਰ ਸਕਦੀ ਹੈ ਪਰ ਸਰਕਾਰ ਚਾਹੁੰਦੀ ਹੀ ਨਹੀਂ। ਉਹਨਾਂ ਕਿਹਾ ਕਿ ਨਸ਼ੇ ਨੇ ਨੌਜਵਾਨ ਪੀੜ੍ਹੀ ਨੂੰ ਬਰਬਾਦ ਕਰ ਦਿੱਤਾ ਹੈ, ਜਿਸ ਨੂੰ ਬਚਾਉਣ ਲਈ ਸਾਰਿਆਂ ਨੂੰ ਇਕਜੁੱਟ ਹੋਣ ਦੀ ਲੋੜ ਹੈ।

ਦੱਸ ਦੇਈਏ ਕਿ ਸਿਆਸੀ ਪਾਰਟੀ ਦੇ ਆਗੂਆਂ ਤੋਂ ਬਿਨਾਂ ਕੀਤੀ ਗਈ ਰੈਲੀ 'ਚ ਆਪ ਮੁਹਾਰੇ ਨਸ਼ਿਆਂ ਵਿਰੁੱਧ ਅਵਾਜ਼ ਬੁਲੰਦ ਕਰਨ ਪਹੁੰਚੇ ਨੌਜਵਾਨਾਂ ਦਾ ਇਕੱਠ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।