ਪਟਾਕਿਆਂ ਦੀ ਵਿਕਰੀ ‘ਤੇ ਕੱਲ੍ਹ ਹੋਵੇਗਾ ਸੁਪਰੀਮ ਵਿਚ ਫੈਸਲਾ

ਏਜੰਸੀ

ਖ਼ਬਰਾਂ, ਪੰਜਾਬ

ਇਸ ਵਾਰ ਦੁਸਹਿਰੇ ਅਤੇ ਦੀਵਾਲੀ ‘ਤੇ ਪਟਾਕੇ ਵਿਕਣਗੇ ਜਾਂ ਨਹੀਂ, ਇਸ ਦਾ ਫੈਸਲਾ 24 ਸਤੰਬਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਕੀਤਾ ਜਾਵੇਗਾ।

crackers

ਚੰਡੀਗੜ੍ਹ: ਇਸ ਵਾਰ ਦੁਸਹਿਰੇ ਅਤੇ ਦੀਵਾਲੀ ‘ਤੇ ਪਟਾਕੇ ਵਿਕਣਗੇ ਜਾਂ ਨਹੀਂ, ਇਸ ਦਾ ਫੈਸਲਾ 24 ਸਤੰਬਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਕੀਤਾ ਜਾਵੇਗਾ। ਇਸ ਮਾਮਲੇ ਵਿਚ ਜੇਕਰ ਹਾਈ ਕੋਰਟ ਵੱਲੋਂ ਪਟਾਕਿਆਂ ਦੀ ਵਿਕਰੀ ‘ਤੇ ਰੋਕ ਲਗਾ ਦਿੱਤੀ ਜਾਂਦੀ ਹੈ ਤਾਂ ਇਸ ਵਾਰ ਦੀਵਾਲੀ ‘ਤੇ ਪਟਾਕੇ ਨਹੀਂ ਵਿਕਣਗੇ। ਇਸ ਤੋਂ ਇਲਾਵਾ ਜੇਕਰ ਹਾਈ ਕੋਰਟ ਵੱਲੋਂ ਕੁਝ ਸ਼ਰਤਾਂ ਦੇ ਨਾਲ ਪਟਾਕੇ ਵੇਚਣ ਦੀ ਮਨਜ਼ੂਰੀ ਦੇ ਦਿੱਤੀ ਜਾਂਦੀ ਹੈਤਾਂ ਇਹ ਦੇਖਣਾ ਹੋਵੇਗਾ ਕਿ ਇਸ ਵਾਰ ਕਿੰਨੇ ਡੀਲਰਾਂ ਨੂੰ ਲਾਇਸੈਂਸ ਦਿੱਤੇ ਜਾਣਗੇ।ਇਸ ਸਬੰਧੀ ਫੈਸਲਾ ਮੰਗਲਵਾਰ ਨੂੰ ਹਾਈ ਕੋਰਟ ਵਿਚ ਕੀਤਾ ਜਾਵੇਗਾ।

ਜਿਸ ਤੋਂ ਪਹਿਲਾਂ ਸੋਮਵਾਰ ਨੂੰ ਸੁਪਰੀਮ ਕੋਰਟ ਵਿਚ ਐਨਆਰਸੀ ਵਿਚ ਪਟਾਕੇ ਚਲਾਉਣ ਤੇ ਵਿਕਰੀ ਨੂੰ ਲੈ ਕੇ ਸੁਣਵਾਈ ਕੀਤੀ ਜਾਵੇਗੀ। ਦਰਅਸਲ, ਇਸ ਵਾਰ ਵੀ ਜੇਕਰ ਹਾਈ ਕੋਰਟ ਵੱਲੋਂ ਪਟਾਕਿਆਂ ਦੀ ਵਿਕਰੀ ਨੂੰ ਮਨਜ਼ੂਰੀ ਦਿੱਤੀ ਜਾਂਦੀ ਹੈ ਤਾਂ 21 ਅਕਤੂਬਰ ਨੂੰ ਡੀਸੀ ਦਫ਼ਤਰ ਵੱਲੋਂ ਪਟਾਕਿਆਂ ਦੇ ਲਾਇਸੈਂਸ ਦਾ ਡਰਾਅ ਕੱਢਿਆ ਜਾਵੇਗਾ । ਜਿਸ ਵਿਚ ਤਕਰੀਬਨ 96 ਡੀਲਰਾਂ ਨੂੰ ਲਾਇਸੈਂਸ ਜਾਰੀ ਕੀਤੇ ਜਾਣਗੇ। ਜ਼ਿਕਰਯੋਗ ਹੈ ਕਿ ਪਿਛਲੀ ਵਾਰ ਪ੍ਰਸ਼ਾਸਨ ਵੱਲੋਂ ਪੂਰੇ ਸ਼ਹਿਰ ਵਿੱਚ ਨੌਂ ਸਾਈਟਾਂ ਦੀ ਚੋਣ ਕੀਤੀ ਗਈ ਸੀ, ਜਿਥੇ ਪਟਾਕਾ ਵੇਚਣ ਵਾਲਿਆਂ ਵੱਲੋਂ ਸਟਾਲ ਲਗਾਏ ਗਏ ਸਨ ।

ਇਸ ਮਾਮਲੇ ਵਿੱਚ ਚੰਡੀਗੜ੍ਹ ਕਰੈਕਰ ਡੀਲਰਜ਼ ਐਸੋਸੀਏਸ਼ਨ ਦੇ ਚਿਰਾਗ ਅਗਰਵਾਲ ਦਾ ਕਹਿਣਾ ਹੈ ਕਿ ਮੰਗਲਵਾਰ ਨੂੰ ਹਾਈ ਕੋਰਟ ਦਾ ਫੈਸਲਾ ਆ ਜਾਵੇਗਾ । ਜਿਸ ਤੋਂ ਬਾਅਦ ਹੀ ਡੀਸੀ ਨੂੰ ਐਸੋਸੀਏਸ਼ਨ ਵੱਲੋਂ ਮੰਗ ਪੱਤਰ ਸੌਂਪਿਆ ਜਾਵੇਗਾ । ਜਿਸ ਵਿੱਚ ਮੰਗ ਕੀਤੀ ਜਾਵੇਗੀ ਕਿ ਲਾਇਸੈਂਸ ਜਾਰੀ ਕਰਦੇ ਸਮੇਂ ਪਾਰਦਰਸ਼ਤਾ ਵਰਤੀ ਜਾਵੇ। ਦੱਸ ਦਈਏ ਕਿ ਹਾਈਕੋਰਟ ਵਿੱਚ ਸਾਲ 2016 ਵਿੱਚ ਦਿੱਤੇ ਗਏ ਲਾਇਸੈਂਸ ਦੀ ਗਿਣਤੀ ਸਿਰਫ 20 ਫ਼ੀਸਦੀ ਦੇ ਬਰਾਬਰ ਹੀ ਲਾਇਸੈਂਸ ਜਾਰੀ ਕਰਨ ਦੇ ਹੁਕਮ ਦਿੱਤੇ ਗਏ ਸਨ । ਇਸਦੇ ਨਾਲ ਹੀ ਪਟਾਕੇ ਚਲਾਉਣ ਲਈ ਸ਼ਾਮ ਪੰਜ ਤੋਂ ਰਾਤ ਅੱਠ ਵਜੇ ਤਕ ਦਾ ਸਮਾਂ ਨਿਰਧਾਰਿਤ ਕੀਤਾ ਗਿਆ ਸੀ ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।