ਮੇਰੇ ਵਰਗੇ ਸੀਨੀਅਰ ਆਗੂ ਨਾਲ ਅਜਿਹਾ ਸਲੂਕ ਹੋਇਆ ਤਾਂ ਵਰਕਰਾਂ ਨਾਲ ਕਿਹੋ ਜਿਹਾ ਹੁੰਦਾ ਹੋਵੇਗਾ- ਕੈਪਟਨ

ਏਜੰਸੀ

ਖ਼ਬਰਾਂ, ਪੰਜਾਬ

ਕਾਂਗਰਸ ਲੀਡਰ ਸੁਪ੍ਰੀਆ ਸ਼੍ਰੀਨੇਤ ਦੇ ਬਿਆਨ ਦਾ ਜਵਾਬ ਦਿੰਦਿਆਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਰਿੰਦਰ ਸਿੰਘ ਨੇ ਕਾਂਗਰਸ ’ਤੇ ਹੀ ਸਵਾਲ ਚੁੱਕੇ ਹਨ।

Captain Amarinder Singh

ਚੰਡੀਗੜ੍ਹ: ਕਾਂਗਰਸ ਲੀਡਰ ਸੁਪ੍ਰੀਆ ਸ਼੍ਰੀਨੇਤ ਦੇ ਬਿਆਨ ਦਾ ਜਵਾਬ ਦਿੰਦਿਆਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਰਿੰਦਰ ਸਿੰਘ ਨੇ ਕਾਂਗਰਸ ’ਤੇ ਹੀ ਸਵਾਲ ਚੁੱਕੇ ਹਨ। ਉਹਨਾਂ ਕਿਹਾ ਜੇ ਮੇਰੇ ਵਰਗੇ ਸੀਨੀਅਰ ਲੀਡਰ ਨਾਲ ਅਜਿਹਾ ਸਲੂਕ ਹੋਇਆ ਹੈ ਤਾਂ ਵਰਕਰਾਂ ਨਾਲ ਕਿਹੋ ਜਿਹਾ ਹੁੰਦਾ ਹੋਵੇਗਾ?

ਹੋਰ ਪੜ੍ਹੋ: 'ਹਵਾ ਪ੍ਰਦੂਸ਼ਣ ਨਾਲ ਹਰ ਸਾਲ ਹੋ ਰਹੀਆਂ 70 ਲੱਖ ਮੌਤਾਂ', WHO ਨੇ ਸਖ਼ਤ ਕੀਤੇ ਨਿਯਮ

ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕੀਤਾ, "ਹਾਂ, ਸਿਆਸਤ ਵਿਚ ਗੁੱਸੇ ਲਈ ਕੋਈ ਥਾਂ ਨਹੀਂ। ਪਰ ਕੀ ਅਜਿਹੀ ਵੱਡੀ ਪੁਰਾਣੀ ਪਾਰਟੀ ਕਾਂਗਰਸ ਵਿਚ ਅਪਮਾਨ ਦੀ ਥਾਂ ਹੈ? ਜੇ ਮੇਰੇ ਵਰਗੇ ਪਾਰਟੀ ਦੇ ਸੀਨੀਅਰ ਲੀਡਰ ਨਾਲ ਇਸ ਤਰ੍ਹਾਂ ਦਾ ਸਲੂਕ ਕੀਤਾ ਜਾ ਸਕਦਾ ਹੈ ਤਾਂ ਮੈਂ ਹੈਰਾਨ ਹਾਂ ਕਿ ਵਰਕਰਾਂ ਨੂੰ ਕੀ-ਕੀ ਸਹਿਣਾ ਪੈਂਦਾ ਹੋਵੇਗਾ!"

ਹੋਰ ਪੜ੍ਹੋ: ਦੀਪਇੰਦਰ ਪਟਵਾਲੀਆ ਹੋਣਗੇ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ, ਅਤੁਲ ਨੰਦਾ ਦੀ ਥਾਂ ਸੰਭਾਲਣਗੇ ਜ਼ਿੰਮੇਵਾਰੀ

ਦੱਸ ਦਈਏ ਕਿ ਸੁਪ੍ਰੀਆ ਸ਼੍ਰੀਨੇਤ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਸੀ ਕਿ ਬਜ਼ੁਰਗਾਂ ਨੂੰ ਗੁੱਸਾ ਆਉਂਦਾ ਹੈ। ਅਸੀਂ ਉਮੀਦ ਕਰਦੇ ਹਾਂ ਕਿ ਉਹ ਅਪਣੀਆਂ ਗੱਲਾਂ ’ਤੇ ਵਿਚਾਰ ਕਰਨਗੇ। ਉਹ ਕਾਂਗਰਸ ਪਾਰਟੀ ਦੇ ਯੋਧਾ ਰਹੇ ਹਨ। ਉਹਨਾਂ ਕਿਹਾ ਕਿ ਨਫ਼ਰਤ, ਈਰਖਾ ਅਤੇ ਬਦਲਾਖੋਰੀ ਦੀ ਸਿਆਸਤ ਵਿਚ ਕੋਈ ਥਾਂ ਨਹੀਂ ਹੈ।