ਪ੍ਰਗਟ ਸਿੰਘ ਪਰਿਵਾਰ ਸਮੇਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਏਜੰਸੀ

ਖ਼ਬਰਾਂ, ਪੰਜਾਬ

ਚਰਨਜੀਤ ਚੰਨੀ ਤੇ ਨਵਜੋਤ ਸਿੱਧੂ ਬਾਰੇ ਕਹੀ ਵੱਡੀ ਗੱਲ 

Pargat Singh along with his family paid obeisance at Takht Sri Kesgarh Sahib

 

ਚੰਡੀਗੜ੍ਹ  - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਬਣੇ ਜਨਰਲ ਸਕੱਤਰ ਅਤੇ ਜਲੰਧਰ ਕੈਂਟ ਤੋਂ ਵਿਧਾਇਕ ਪਰਗਟ ਸਿੰਘ ਨੇ ਅੱਜ ਆਪਣੇ ਪਰਿਵਾਰ ਸਮੇਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ। ਉਨ੍ਹਾਂ ਨੇ ਇਸ ਮੌਕੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਨਾਲ ਪੰਜਾਬ 'ਚ ਨਵੇਂ ਯੁੱਗ ਦੀ ਸ਼ੁਰੂਆਤ ਹੋਈ ਹੈ। ਉਨ੍ਹਾਂ ਕਿਹਾ ਕਿ ਬਹੁਤ ਸਾਰੀਆਂ ਚੁਣੌਤੀਆਂ ਹਨ ਪਰ ਇਹ ਲੀਡਰਸ਼ਿਪ ਪੰਜਾਬ ਦੀ ਬਿਹਤਰੀ ਲਈ ਕੰਮ ਕਰੇਗੀ।

ਪਾਰਟੀ ਪ੍ਰਧਾਨ ਨਵਜੋਤ ਸਿੰਘ ਸਿੱਧੂ ਬਾਰੇ ਸਾਬਕਾ ਮੁੱਖ ਮੰਤਰੀ ਵਲੋਂ ਕੀਤੀ ਬਿਆਨਬਾਜ਼ੀ ਦੇ ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਪਾਰਟੀ ਦੇ ਬਹੁਤ ਵੱਡੇ ਆਗੂ ਹਨ ਅਜਿਹੀ ਸ਼ਬਦਾਵਲੀ ਉਨ੍ਹਾਂ ਨੂੰ ਸ਼ੋਭਾ ਨਹੀਂ ਦਿੰਦੀ ਤੇ ਨਾ ਹੀ ਕੋਈ ਵਿਅਕਤੀ ਕਿਸੇ ਨੂੰ ਅੱਗੇ ਵਧਣ ਤੋਂ ਰੋਕ ਸਕਦਾ ਹੈ।