ਦੀਪਇੰਦਰ ਪਟਵਾਲੀਆ ਹੋਣਗੇ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ, ਅਤੁਲ ਨੰਦਾ ਦੀ ਥਾਂ ਸੰਭਾਲਣਗੇ ਜ਼ਿੰਮੇਵਾਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸੀਨੀਅਰ ਐਡਵੋਕੇਟ ਦੀਪਇੰਦਰ ਸਿੰਘ ਪਟਵਾਲੀਆ ਨੂੰ ਪੰਜਾਬ ਦਾ ਨਵਾਂ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਹੈ।

Senior advocate DS Patwalia appointed Punjab Advocate-General

ਚੰਡੀਗੜ੍ਹ:  ਸੀਨੀਅਰ ਐਡਵੋਕੇਟ ਦੀਪਇੰਦਰ ਸਿੰਘ ਪਟਵਾਲੀਆ ਨੂੰ ਪੰਜਾਬ ਦਾ ਨਵਾਂ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਹੈ। ਦੀਪਇੰਦਰ ਸਿੰਘ ਹੁਣ ਅਤੁਲ ਨੰਦਾ ਦੀ ਥਾਂ ਏਜੀ ਦੀ ਜ਼ਿੰਮੇਵਾਰੀ ਸੰਭਾਲਣਗੇ। ਦੱਸ ਦਈਏ ਕਿ ਦੀਪਇੰਦਰ ਸਿੰਘ ਪਟਵਾਲੀਆ ਨੇ ਦਿਨਕਰ ਗੁਪਤਾ ਦੀ ਬਤੌਰ ਡੀਜੀਪੀ ਨਿਯੁਕਤੀ ਨੂੰ ਚੁਣੌਤੀ ਦਿੱਤੀ ਸੀ।

ਹੋਰ ਪੜ੍ਹੋ: ਪੇਗਾਸਸ ਜਾਸੂਸੀ ਮਾਮਲਾ: ਜਾਂਚ ਲਈ ਸੁਪਰੀਮ ਕੋਰਟ ਵਲੋਂ ਕੀਤਾ ਜਾਵੇਗਾ ਤਕਨੀਕੀ ਮਾਹਰ ਕਮੇਟੀ ਦਾ ਗਠਨ

ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਦਾ ਅਹੁਦਾ ਛੱਡਣ ਤੋਂ ਤੁਰੰਤ ਬਾਅਦ ਅਤੁਲ ਨੰਦਾ ਵਲੋਂ ਅਸਤੀਫਾ ਦਿੱਤਾ ਗਿਆ ਸੀ। ਇਸ ਦੇ ਚਲਦਿਆਂ ਹੁਣ ਦੀਪਇੰਦਰ ਸਿੰਘ ਪਟਵਾਲੀਆ ਦੀ ਨਿਯੁਕਤੀ ਕੀਤੀ ਗਈ ਹੈ। ਪਟਵਾਲੀਆ ਮੁੱਖ ਤੌਰ ਤੇ ਸੰਵਿਧਾਨਕ ਪੱਖ ਤੋਂ ਅਭਿਆਸ ਕਰਦੇ ਰਹੇ ਹਨ ਅਤੇ ਸੇਵਾ ਮਾਮਲਿਆਂ ਨਾਲ ਨਜਿੱਠਣ ਵਿਚ ਉਹਨਾਂ ਦੀ ਮੁਹਾਰਤ ਲਈ ਜਾਣੇ ਜਾਂਦੇ ਹਨ।