ਡਾ. SP ਸਿੰਘ ਓਬਰਾਏ ਦਾ ਨੇ ਕੀਤਾ ਵੱਡਾ ਦਾਅਵਾ, ਫਰਜ਼ੀ ਏਜੰਟਾਂ ਕਾਰਨ UAE ‘ਚ ਫਸੀਆਂ 70 ਪੰਜਾਬਣਾਂ

ਏਜੰਸੀ

ਖ਼ਬਰਾਂ, ਪੰਜਾਬ

400 ਤੋਂ ਵੱਧ ਭਾਰਤੀ ਔਰਤਾਂ UAE ਤੇ ਓਮਾਨ ’ਚ ਫ਼ਸੀਆਂ

Dr. SP Singh Oberoi made a big claim

 

 ਫਰਜ਼ੀ ਏਜੰਟ ਬਹੁਤ ਸਾਰੇ ਭੋਲੇ-ਭਾਲੇ ਲੋਕਾਂ ਨੂੰ ਆਪਣੇ ਜਾਲ ਵਿਚ ਬੜੀ ਆਸਾਨੀ ਨਾਲ ਫਸਾ ਲੈਂਦੇ ਹਨ। ਜਿਸ ਦੇ ਚਲਦਿਆਂ ਪੰਜਾਬ ਵਿਚ ਧੋਖਾਧੜੀ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਇਸੇ ਵਿਚਾਲੇ ਡਾ. ਸੁਰਿੰਦਰਪਾਲ ਸਿੰਘ ਓਬਰਾਏ ਵੱਲੋਂ ਵੱਡਾ ਦਾਅਵਾ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਹੁਣ ਤੱਕ 400 ਤੋਂ ਵੱਧ ਭਾਰਤੀ ਔਰਤਾਂ, ਜਿਨ੍ਹਾਂ ਵਿਚ 70 ਪੰਜਾਬ ਦੀਆਂ ਹਨ, UAE ਅਤੇ ਓਮਾਨ ਵਿਚ ਫਸ ਗਈਆਂ ਹਨ ।
ਉਨ੍ਹਾਂ ਨੇ ਕਿਹਾ ਕਿ ਇੱਕ ਹਫ਼ਤਾ ਪਹਿਲਾਂ ਉਨ੍ਹਾਂ ਨੇ ਮਸਕਟ ਵਿਚ ਭਾਰਤ ਦੇ ਰਾਜਦੂਤ ਅਮਿਤ ਨਾਰੰਗ ਨਾਲ ਮੁਲਾਕਾਤ ਕੀਤੀ ਸੀ ਤਾਂ ਜੋ ਦੇਸ਼ ਵਾਪਸੀ ਲਈ ਅਪਣਾਏ ਜਾਣ ਵਾਲੀ ਪ੍ਰਕਿਰਿਆ ਬਾਰੇ ਚਰਚਾ ਕੀਤੀ ਜਾ ਸਕੇ । ਉਨ੍ਹਾਂ ਕਿਹਾ ਕਿ ਇਸ ਬਾਰੇ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵੀ ਮੁਲਾਕਾਤ ਕਰ ਚੁੱਕੇ ਹਨ ਤੇ ਉਨ੍ਹਾਂ ਨੂੰ ਇਨ੍ਹਾਂ ਔਰਤਾਂ ਦੀ ਹਾਲਤ ਤੋਂ ਜਾਣੂ ਕਰਵਾ ਚੁੱਕੇ ਹਨ । ਉਨ੍ਹਾਂ ਕਿਹਾ ਕਿ ਮੈਂ ਇੱਕ ਸਾਬਕਾ IFS ਅਧਿਕਾਰੀ ਹੋਣ ਦੇ ਨਾਤੇ ਸਾਰੀਆਂ ਮੁਸੀਬਤਾਂ ਨੂੰ ਚੰਗੀ ਤਰ੍ਹਾਂ ਸਮਝਦਾ ਹਾਂ । ਉਨ੍ਹਾਂ ਦੱਸਿਆ ਕਿ ਰਾਜਦੂਤ ਨਾਰੰਗ ਨੇ ਉਨ੍ਹਾਂ ਨੂੰ ਇਨ੍ਹਾਂ ਕੁੜੀਆਂ ਦੀ ਮਦਦ ਲਈ ਪੂਰੇ ਸਹਿਯੋਗ ਦਾ ਭਰੋਸਾ ਦਿੱਤਾ ਹੈ ।

 ਓਬਰਾਏ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਮਰਦਾਂ ਦੇ ਗਰੁੱਪ, ਟਰੈਵਲ ਏਜੰਟਾਂ ਦਾ ਭੇਸ ਧਾਰਨ ਕਰ ਕੇ, ਪੰਜਾਬ ਅਤੇ ਹਰਿਆਣਾ ਦੇ ਪਿੰਡਾਂ ਵਿਚ ਭੋਲੀਆਂ-ਭਾਲੀਆਂ ਔਰਤਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੇ ਹਨ । ਉਨ੍ਹਾਂ ਕਿਹਾ ਕਿ ਕੁੜੀਆਂ ਨੂੰ 14 ਦਿਨਾਂ ਦੇ ਵਿਜ਼ੇਟਰ ਵੀਜ਼ੇ ‘ਤੇ UAE ਭੇਜ ਦਿੱਤਾ ਜਾਂਦਾ ਹੈ। ਇੱਕ ਵਾਰ ਜਦੋਂ 14 ਦਿਨਾਂ ਦੀ ਮਿਆਦ ਪੂਰੀ ਹੋ ਜਾਂਦੀ ਹੈ ਤਾਂ ਉਨ੍ਹਾਂ ਦਾ ਉੱਥੇ ਰਹਿਣਾ ਗੈਰ-ਕਾਨੂੰਨੀ ਹੋ ਜਾਂਦਾ ਹੈ । ਜਿਸ ਕਾਰਨ ਬਾਅਦ ਵਿਚ ਜਾਂ ਤਾਂ ਅਮੀਰਾਂ ਨੂੰ ਵੇਚ ਦਿੱਤਾ ਜਾਂਦਾ ਹੈ ਜਾਂ ਮਾਮੂਲੀ ਕੰਮ ਕਰਨ ਲਈ ਮਜਬੂਰ ਕੀਤਾ ਜਾਂਦਾ ਹੈ।