Mansa Girl Suicide News: ਪਿਆਰ ਵਿਚ ਧੋਖਾ ਮਿਲਣ ਤੋਂ ਬਾਅਦ ਕੁੜੀ ਨੇ ਕੀਤੀ ਖ਼ੁਦਕੁਸ਼ੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Mansa Girl Suicide News: ਮੁੰਡੇ ਨੇ ਆਪਣੇ ਪਹਿਲਾਂ ਤੋਂ ਵਿਆਹੇ ਹੋਣ ਦੀ ਗੱਲ ਕੁੜੀ ਤੋਂ ਸੀ ਲੁਕਾਈ

Mansa Girl Suicide News

Mansa Girl Suicide News:  ਪਿਆਰ ਵਿਚ ਧੋਖਾ ਮਿਲਣ ਤੋਂ ਬਾਅਦ ਮਾਨਸਾ ਦੀ ਇਕ ਕੁੜੀ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕਾ ਦੀ ਮਾਤਾ ਦੇ ਬਿਆਨ ’ਤੇ ਮਾਨਸਾ ਪੁਲਿਸ ਨੇ ਇਕ ਨੌਜਵਾਨ ਵਿਰੁਧ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮ੍ਰਿਤਕਾ ਦੀ ਲਾਸ਼ ਦਾ ਪੋਸਟਮਾਰਟਮ ਸੋਮਵਾਰ ਨੂੰ ਕਰਵਾਇਆ ਜਾਵੇਗਾ।

ਜਾਣਕਾਰੀ ਅਨੁਸਾਰ ਭੱਠਾ ਬਸਤੀ ਮਾਨਸਾ ਦੀ ਵਾਸੀ ਲੜਕੀ ਪਿਛਲੇ ਕੁੱਝ ਸਮੇਂ ਤੋਂ ਸ਼ਹਿਰ ਵਿਖੇ ਮੈਡੀਕਲ ਸਟੋਰ ਚਲਾਉਣ ਵਾਲੇ ਗੁਰਪ੍ਰੀਤ ਸਿੰਘ ਨਾਲ ਪ੍ਰੇਮ ਸਬੰਧਾਂ ਵਿਚ ਸੀ। ਜਦੋਂ ਲੜਕੀ ਨੂੰ ਪਤਾ ਲੱਗਿਆ ਕਿ ਗੁਰਪ੍ਰੀਤ ਸਿੰਘ ਪਹਿਲਾਂ ਤੋਂ ਵਿਆਹ ਹੋਇਆ ਹੈ ਤਾਂ ਦੋਹਾਂ ਦੀ ਆਪਸ ਵਿਚ ਕਈ ਵਾਰ ਤਕਰਾਰ ਵੀ ਹੋਈ।

ਉਹ ਇਸ ਧੋਖੇ ਨੂੰ ਬਰਦਾਸ਼ਤ ਨਹੀਂ ਕਰ ਸਕੀ, ਜਿਸ ਤੋਂ ਦੁਖੀ ਹੋ ਕੇ ਉਸ ਨੇ ਸਨਿਚਰਵਾਰ ਦੀ ਸਵੇਰ ਘਰ ਵਿਚ ਹੀ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕਾ ਬਠਿੰਡਾ ਵਿਖੇ ਫ਼ਿਜ਼ਿਉਥੈਰੇਪੀ ਦੀ ਪੜ੍ਹਾਈ ਕਰ ਰਹੀ ਸੀ। ਥਾਣਾ ਸਿਟੀ-2 ਮਾਨਸਾ ਦੇ ਇੰਚਾਰਜ ਦਲਜੀਤ ਸਿੰਘ ਨੇ ਦਸਿਆ ਕਿ ਮ੍ਰਿਤਕ ਲੜਕੀ ਦੀ ਮਾਤਾ ਦੇ ਬਿਆਨ ’ਤੇ ਗੁਰਪ੍ਰੀਤ ਸਿੰਘ ਵਾਸੀ ਪਿੰਡ ਠੂਠਿਆਂਵਾਲੀ ਵਿਰੁਧ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮ੍ਰਿਤਕਾ ਦੀ ਲਾਸ਼ ਦਾ ਸੋਮਵਾਰ ਨੂੰ ਪੋਸਟਮਾਰਟਮ ਕਰਵਾਇਆ ਜਾਵੇਗਾ।