ਪੰਜਾਬ ’ਚ ਸਹੀ ਤੇ ਸੁਚਾਰੂ ਢੰਗ ਨਾਲ ਹੋ ਰਹੀ ਹੈ ਝੋਨੇ ਦੀ ਖਰੀਦ : ਮੁੱਖ ਮੰਤਰੀ ਭਗਵੰਤ ਮਾਨ
ਕਿਹਾ : ਪਿਛਲੇ ਤਿੰਨ ਸਾਲਾਂ ਵਾਂਗ ਇਸ ਵਾਰ ਵੀ ਖਰੀਦਿਆ ਜਾਵੇਗਾ ਝੋਨੇ ਦਾ ਇਕ-ਇਕ ਦਾਣਾ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਚੰਡੀਗੜ੍ਹ ’ਚ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੇ ਵਿਭਾਗ ਨਾਲ ਸਬੰਧਤ ਮੁੱਦਿਆਂ ’ਤੇ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਅੰਦਰ ਝੋਨੇ ਦੀ ਖਰੀਦ ਸੁਚਾਰੂ ਅਤੇ ਪ੍ਰੇਸ਼ਾਨੀ ਮੁਕਤ ਤਰੀਕੇ ਨਾਲ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਪਿਛਲੇ ਤਿੰਨ ਸਾਲਾਂ ਦੇ ਕਾਰਜਕਾਲ ਵਾਂਗ ਇਸ ਵਾਰ ਵੀ ਕਿਸਾਨਾਂ ਤੋਂ ਝੋਨੇ ਦਾ ਇਕ-ਇਕ ਦਾਣਾ ਖਰੀਦਿਆ ਜਾਵੇਗਾ। ਸਰਕਾਰ ਵੱਲੋਂ 175 ਲੱਖ ਮੀਟ੍ਰਿਕ ਟਨ ਝੋਨਾ ਖਰੀਦਣ ਲਈ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਜਿਸ ਦੇ ਲਈ ਪੰਜਾਬ ਮੰਡੀ ਬੋਰਡ ਵੱਲੋਂ 182 ਖਰੀਦ ਕੇਂਦਰ ਨੋਟੀਫਾਈ ਕੀਤੇ ਗਏ ਹਨ।
ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਝੋਨਾ ਵਿਕਣ ਤੋਂ ਬਾਅਦ ਕਿਸਾਨਾਂ ਨੂੰ ਸਮੇਂ ਸਿਰ ਰਾਸ਼ੀ ਭੁਗਤਾਨ ਕਰਨ ਨੂੰ ਯਕੀਨੀ ਬਣਾਉਣ ਦੇ ਹੁਕਮ ਵੀ ਦਿੱਤੇ। ਉਨ੍ਹਾਂ ਕਿਹਾ ਕਿ ਜੇਕਰ ਮੰਡੀਆਂ ਵਿਚ ਕਿਸਾਨਾਂ ਝੋਨੇ ਦੀ ਵਿਕਰੀ ਸਬੰਧੀ ਜਾਂ ਸਮੇਂ ਸਿਰ ਰਾਸ਼ੀ ਦਾ ਭੁਗਤਾਨ ਨਾ ਹੋਣ ਵਰਗੀ ਕਿਸੇ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਹੈ ਤਾਂ ਸਰਕਾਰ ਵੱਲੋਂ ਸਬੰਧਤ ਅਧਿਕਾਰੀਆਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ।