ਪੰਜਾਬ ਨੂੰ ਦੋ ਵੱਡੀਆਂ ਸੌਗਾਤਾਂ ਦੇਣ ’ਤੇ ਪੰਜਾਬ ਭਾਜਪਾ ਦੇ ਪ੍ਰਧਾਨ ਜਾਖੜ ਨੇ ਕੇਂਦਰੀ ਮੰਤਰੀਆਂ ਦਾ ਕੀਤਾ ਧੰਨਵਾਦ
ਕਿਹਾ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੀਆਂ ਦਹਾਕਿਆਂ ਪੁਰਾਣੀਆਂ ਮੰਗਾਂ ਨੂੰ ਕੀਤਾ ਪ੍ਰਵਾਨ
Punjab BJP President Jakhar thanks Union Ministers for giving two big gifts to Punjab
ਚੰਡੀਗੜ੍ਹ : ਕੇਂਦਰੀ ਰੇਲ ਮੰਤਰਾਲੇ ਵਲੋਂ ਪੰਜਾਬ ਨੂੰ ਅੱਜ ਦੋ ਵੱਡੀਆਂ ਸੌਗਾਤਾਂ ਦਿੱਤੀਆਂ ਗਈਆਂ ਹਨ। ਇਸ ਸੰਬੰਧੀ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਟਵੀਟ ਕਰ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਧੰਨਵਾਦ ਕੀਤਾ।
ਸੁਨੀਲ ਜਾਖੜ ਨੇ ਅੱਗੇ ਕਿਹਾ ਕਿ ਰਾਜਪੁਰਾ ਤੋਂ ਮੁਹਾਲੀ ਨਵੀਂ ਰੇਲ ਲਾਈਨ, ਦਹਾਕਿਆਂ ਪੁਰਾਣੀ ਮੰਗ ਸੀ ਜਿਸ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ ਪ੍ਰਵਾਨ ਕੀਤਾ ਹੈ। ਇਸ ਮੰਗ ਦੇ ਪੂਰਾ ਹੋਣ ਨਾਲ ਪੰਜਾਬ ਦੇ ਮਾਲਵਾ ਇਲਾਕੇ ਦੇ ਬਹੁਤ ਸਾਰੇ ਪਿੰਡਾਂ ਅਤੇ ਸ਼ਹਿਰਾਂ ਦਾ ਸਿੱਧਾ ਸੰਪਰਕ ਚੰਡੀਗੜ੍ਹ ਅਤੇ ਮੋਹਾਲੀ ਨਾਲ ਜੁੜ ਜਾਵੇਗਾ।