Railway Minister ਅਸ਼ਵਨੀ ਵੈਸ਼ਨਵ ਅਤੇ ਰਵਨੀਤ ਸਿੰਘ ਬਿੱਟੂ ਵੱਲੋਂ ਰਾਜਪੁਰਾ-ਮੁਹਾਲੀ ਰੇਲਵੇ ਲਾਈਨ ਨੂੰ ਮਨਜ਼ੂਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

443 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਵੇਗਾ ਪ੍ਰੋਜੈਕਟ

Railway Minister Ashwini Vaishnav and Ravneet Singh Bittu approve Rajpura-Mohali railway line

ਨਵੀਂ ਦਿੱਲੀ : ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਨੂੰ ਵੱਡੀ ਸੌਗਾਤ ਦਿੱਤੀ ਹੈ। ਰੇਲ ਮੰਤਰੀ ਨੇ ਮੁਹਾਲੀ-ਰਾਜਪੁਰਾ ਰੇਲਵੇ ਲਾਈਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਪ੍ਰੈੱਸ ਕਾਨਫ਼ਰੰਸ ਦੌਰਾਨ 18 ਕਿਲੋਮੀਟਰ ਦੀ ਲਾਈਨ ਨੂੰ ਮਨਜ਼ੂਰੀ ਦਿੰਦੇ ਹੋਏ ਰੇਲ ਮੰਤਰੀ ਨੇ ਕਿਹਾ ਕਿ ਇਹ ਪ੍ਰੋਜੈਕਟ 443 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਵੇਗਾ।

ਇਸ ਮੌਕੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਰੇਲ ਮੰਤਰੀ ਦਾ ਰਾਜਪੁਰਾ-ਮੁਹਾਲੀ ਰੇਲਵੇ ਲਾਈਨ ਨੂੰ ਮਨਜ਼ੂਰੀ ਦੇਣ ਲਈ ਧੰਨਵਾਦ ਕੀਤਾ ਤੇ ਕਿਹਾ ਕਿ ਇਹ ਪ੍ਰੋਜੈਕਟ 50 ਸਾਲਾਂ ਤੋਂ ਰੁਕਿਆ ਪਿਆ ਸੀ। ਰਾਜਪੁਰਾ-ਮੁਹਾਲੀ ਰੇਲਵੇ ਲਾਈਨ ਚੰਡੀਗੜ੍ਹ ਨੂੰ ਮਾਲਵਾ ਖੇਤਰ ਦੇ ਰਾਜਪੁਰਾ, ਪਟਿਆਲਾ, ਸੰਗਰੂਰ ਸਮੇਤ ਹੋਰਨਾਂ ਸ਼ਹਿਰਾਂ ਨਾਲ ਜੋੜੇਗੀ।