ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਅੰਮ੍ਰਿਤਸਰ ਜ਼ਿਲ੍ਹੇ 'ਚ ਸਥਾਨਕ ਛੁੱਟੀ ਦਾ ਐਲਾਨ
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਪੰਜਾਬ ਸਰਕਾਰ ਵਲੋਂ ਅੰਮ੍ਰਿਤਸਰ ਜ਼ਿਲ੍ਹੇ ਵਿਚ 26 ਅਕਤੂਬਰ, 2018 ਦਿਨ ਸ਼ੁੱਕਰਵਾਰ ਨੂੰ ਸਥਾਨਕ ਛੁੱਟੀ...
Announce Holiday in Amritsar on the occasion of Sri Guru Ramdas ji's Parkash Purab
ਚੰਡੀਗੜ੍ਹ (ਸਸਸ) : ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਪੰਜਾਬ ਸਰਕਾਰ ਵਲੋਂ ਅੰਮ੍ਰਿਤਸਰ ਜ਼ਿਲ੍ਹੇ ਵਿਚ 26 ਅਕਤੂਬਰ, 2018 ਦਿਨ ਸ਼ੁੱਕਰਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਪਵਿੱਤਰ ਦਿਹਾੜੇ ਮੌਕੇ ਅੰਮ੍ਰਿਤਸਰ ਜ਼ਿਲ੍ਹੇ ਦੇ ਸਰਕਾਰੀ ਦਫਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਵਿਚ ਸਥਾਨਕ ਛੁੱਟੀ ਐਲਾਨੀ ਗਈ ਹੈ।
ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪਹਿਲਾਂ ਹੀ ਇਸ ਦਿਹਾੜੇ ਨੂੰ ਰਾਖਵੀਆਂ ਛੁੱਟੀਆਂ ਦੀ ਸੂਚੀ ਵਿਚ ਸ਼ਾਮਿਲ ਕੀਤਾ ਹੋਇਆ ਹੈ।