ਸੂਬੇ ਵਿੱਚ 4598716 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਵਿਚ 22 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵਲੋਂ 4598716 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ...

Paddy procurement in Punjab was 4598716 tonnes

ਚੰਡੀਗੜ੍ਹ (ਸਸਸ) : ਪੰਜਾਬ ਵਿਚ 22 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵਲੋਂ 4598716 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ ਜਦੋਂ ਕਿ ਸਰਕਾਰ ਵਲੋਂ ਆੜ੍ਹਤੀਆਂ/ ਕਿਸਾਨਾਂ ਨੂੰ ਉਨ੍ਹਾਂ ਦੇ ਖਾਤਿਆਂ ਵਿਚ 4998.47 ਕਰੋੜ ਰੁਪਏ ਦਾ ਭੁਗਤਾਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ 'ਚੋਂ ਖ਼ਰੀਦੇ ਕੁੱਲ ਝੋਨੇ ਵਿਚੋਂ 4548717 ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵਲੋਂ ਜਦਕਿ 49999 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵਲੋਂ ਖ਼ਰੀਦਿਆ ਜਾ ਚੁੱਕਾ ਹੈ।
ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵਲੋਂ 1524553 ਟਨ, ਮਾਰਕਫੈੱਡ ਵਲੋਂ 1070303 ਟਨ ਅਤੇ ਪਨਸਪ ਵਲੋਂ 933374 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰ ਹਾਊਸਿੰਗ ਕਾਰਪੋਰੇਸ਼ਨ ਅਤੇ ਪੰਜਾਬ ਐਗਰੋ ਫੂਡਗਰੇਨਜ਼ ਕਾਰਪੋਰੇਸ਼ਨ ਵਲੋਂ ਕ੍ਰਮਵਾਰ 457706 ਟਨ ਅਤੇ 478837 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ ਹੈ। ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵਲੋਂ ਵੀ 83944 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।