ਔਰਤਾਂ ਨੂੰ ਨਿਸ਼ਾਨਾਂ ਬਣਾਉਣ ਵਾਲਾ ਵੱਡਾ ਗਿਰੋਹ ਕਾਬੂ

ਏਜੰਸੀ

ਖ਼ਬਰਾਂ, ਪੰਜਾਬ

ਪੁਲਿਸ ਪ੍ਰਸਾਸ਼ਨ ਨੇ ਲੁਟੇਰਿਆਂ 'ਤੇ ਕਸਿਆ ਸ਼ਿਕੰਜਾ

Police administration

ਕਪੂਰਥਲਾ:ਪੰਜਾਬ 'ਚ ਵੱਧ ਵੱਧ ਰਹੀਆਂ ਲੁੱਟਾਂ ਖੋਹਾਂ ਨੂੰ ਲੈ ਕੇ ਪੁਲਿਸ ਪ੍ਰਸਾਸ਼ਨ ਵੱਲੋਂ ਲਗਾਤਾਰ ਲੁਟੇਰਿਆਂ 'ਤੇ ਸ਼ਿਕੰਜਾ ਕਸਿਆ ਜਾ ਰਿਹਾ ਹੈ। ਉੱਥੇ ਹੀ ਥਾਣਾ ਬੇਗੋਵਾਲ ਦੀ ਪੁਲਿਸ ਹੱਥ ਵੀ ਉਸ ਸਮੇਂ ਵੱਡੀ ਕਾਮਯਾਬੀ ਲੱਗੀ ਜਦੋਂ ਲੁੱਟਾਂ ਖੋਹਾਂ ਦੀਆ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਵੱਡੇ ਗਿਰੋਹ ਨੂੰ ਕਾਬੂ ਕੀਤਾ ਗਿਆ। ਇਸ ਮੌਕੇ ਪ੍ਰੈਸ ਕਾਨਫਰੰਸ ਦੌਰਾਨ ਥਾਣਾ ਬੇਗੋਵਾਲ ਦੇ ਐੱਸ ਐੱਚ ਓ ਸੁਖਦੇਵ ਸਿੰਘ ਨੇ ਦੱਸਿਆ ਕਿ ਲੁੱਟਾ ਖੋਹਾਂ ਦੀਆ ਵਾਰਦਾਤਾਂ ਕਰਨ ਵਾਲੇ ਨੂੰ ਕਦੇ ਬਖ਼ਸਿਆ ਨਹੀਂ ਜਾਵੇਗਾ।

ਉਹਨਾਂ ਕਿਹਾ ਕਿ ਬੇਗੋਵਾਲ ਪੁਲਿਸ ਵੱਲੋ 15 ਅਕਤੂਬਰ ਨੂੰ ਲੁੱਟ ਖੋਹ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋਸ਼ੀ ਸਾਜਨ ਨੂੰ ਭਦਾਸ ਵਿਖੇ ਪੁਲਿਸ ਨਾਕੇ ਦੌਰਾਨ ਮੋਟਰਸਾਇਕਲ ਸਮੇਤ ਕਾਬੂ ਕੀਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਦੋਸ਼ੀ ਵੱਲੋਂ ਮਨਜਿੰਦਰ ਕੌਰ ਦਾ ਜਬਰੀ ਪਰਸ ਖੋਹਿਆ ਗਿਆ ਸੀ ਅਤੇ ਇਹ ਸਾਰੀ ਘਟਨਾ ਸੀਸੀਟੀਵੀ 'ਚ ਲੱਗੇ ਕੈਮਰੇ 'ਚ ਕੈਦ ਹੋ ਗਈ ਸੀ।

ਇਹਨਾਂ ਕੋਲੋ ਫੋਨ ਬਰਾਮਦ ਕੀਤੇ ਗਏ ਹਨ। ਉਹਨਾਂ ਕਿਹਾ ਕਿ ਉਹਨਾਂ ਨੇ ਕਾਲ ਡਿਟੇਲ ਕਢਵਾ ਕੇ ਇਸ ਤੇ ਕਾਰਵਾਈ ਕੀਤੀ ਜਾਵੇਗੀ। ਕਾਬਲੇਗੌਰ ਹੈ ਕਿ ਪੁਲਿਸ ਨੇ ਦੋਸ਼ੀ ਖਿਲਾਫ਼ ਮਾਮਲਾ ਦਰਜ ਕਰ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦੀ ਕਾਰਵਾਈ ਦੇ ਬਾਵਜੂਦ ਵੀ ਚੋਰ ਤੇ ਲੁਟੇਰਿਆਂ ਨੂੰ ਬਿਲਕੁੱਲ ਵੀ ਡਰ ਨਹੀਂ ਹੈ।

ਉੱਥੇ ਹੀ ਪੁਲਿਸ ਦਾ ਕਹਿਣਾ ਹੈ ਕਿ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਆਰੋਪੀ ਦੀ ਤਾਰ ਹੋਰ ਕਿਹੜੇ ਵੱਡੇ ਗਿਰੋਹਾਂ ਨਾਲ ਜੁੜੀ ਹੋਈ ਹੈ। ਦੱਸ ਦੇਈਏ ਕਿ ਪੰਜਾਬ ਪੁਲਿਸ ਵੱਲੋਂ ਲਗਾਤਾਰ ਲੁਟੇਰਿਆ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਠੱਲ ਪਾਈ ਜਾ ਸਕੀ। 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।