ਕਾਨੂੰਨ ਦੀਆਂ ਸ਼ਰੇਆਮ ਉੱਡੀਆਂ ਧੱਜੀਆਂ,ਚੱਲੀਆਂ ਗੋਲੀਆਂ,ਇੱਕ ਦੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੈਸਾ ਬਣਾ ਰੱਖਿਆ ਪ੍ਰਦਾਨ

Gun

ਮੁਹਾਲੀ: ਅੱਜ ਦੇ ਦੌਰ ਵਿਚ ਕਿਸੇ ਨੂੰ ਵੀ ਕਾਨੂੰਨ ਦਾ ਡਰ ਨਹੀਂ ਰਿਹਾ, ਚਾਰੇ ਪਾਸੇ ਕਾਨੂੰਨ ਦੀਆਂ ਸ਼ਰੇਆਮ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਜਮੀਨਾਂ ਪਿੱਛੇ ਭਰਾ-ਭਰਾ ਦਾ ਦੁਸ਼ਮਣ ਬਣੀ ਬੈਠਾ ਹੈ।

ਅੱਜ ਦੇ ਸਮੇਂ ਵਿਚ ਆਪਣਿਆਂ ਨੂੰ ਆਪਣਿਆਂ ਨਾਲ ਕੋਈ ਵੀ ਮੋਹ ਪਿਆਰ ਨਹੀਂ ਰਿਹਾ ਬਸ ਪੈਸਾ ਪ੍ਰਦਾਨ ਬਣਾ ਰੱਖਿਆ ਹੈ।  ਅਜਿਹਾ ਹੀ ਮਾਮਲਾ ਪਿੰਡ ਸ਼ੇਰੋਂ ਤੋਂ ਸਾਹਮਣੇ ਆਇਆ ਹੈ ਜਿਥੇ ਜ਼ਮੀਨੀ ਵਿਵਾਦ ਨੂੰ ਲੈ ਕੇ ਗੋਲੀਆਂ ਚੱਲਣ ਦੀ ਖ਼ਬਰ ਆਈ  ਹੈ।

ਇਸ ਦੌਰਾਨ ਅੰਗਰੇਜ਼ ਸਿੰਘ ਨਾਮੀ ਵਿਅਕਤੀ ਦੀ ਮੌਤ ਹੋ ਗਈ, ਜਦਕਿ ਕਰਨ ਸਿੰਘ ਨਾਂਅ ਦੇ ਵਿਅਕਤੀ ਸਮੇਤ ਕਈ ਹੋਰ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਹਨ। ਫਿਲਹਾਲ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ  ਜਾਂਚ ਸ਼ੁਰੂ ਕਰ ਦਿੱਤੀ ਹੈ।