ਕਾਂਗਰਸ ਸੇਵਾ ਦਲ ਪਾਰਟੀ ਦੀ ਰੀੜ੍ਹ ਦੀ ਹੱਡੀ: ਹਰੀਸ਼ ਰਾਵਤ

ਏਜੰਸੀ

ਖ਼ਬਰਾਂ, ਪੰਜਾਬ

ਕਾਂਗਰਸ ਸੇਵਾ ਦਲ ਪਾਰਟੀ ਦੀ ਰੀੜ੍ਹ ਦੀ ਹੱਡੀ: ਹਰੀਸ਼ ਰਾਵਤ

image

ਵਿਧਾਨ ਸਭਾ ਚੋਣਾਂ ਲਈ ਹੁਣੇ ਤੋਂ ਤਿਆਰੀ ਦਾ ਦਿਤਾ ਸੱਦਾ

ਚੰਡੀਗੜ੍ਹ, 22 ਅਕਤੂਬਰ (ਗੁਰਉਪਦੇਸ਼ ਭੁੱਲਰ): ਕਾਂਗਰਸ ਦੇ ਸੀਨੀਅਰ ਕੇਂਦਰੀ ਨੇਤਾ ਤੇ ਪੰਜਾਬ ਦੇ ਇੰਚਾਰਜ ਹਰੀਸ਼ ਰਾਵਤ ਜੋ ਆਲ ਇੰਡੀਆ ਕਾਂਗਰਸ ਸੇਵਾ ਦਲ ਦੇ ਜਨਰਲ ਸਕੱਤਰ ਵੀ ਹਨ, ਨੇ ਅੱਜ ਇਥੇ ਪੰਜਾਬ ਕਾਂਗਰਸ ਭਵਨ ਵਿਖੇ ਸੂਬੇ ਦੇ ਸੇਵਾ ਦਲ ਵਰਕਰਾਂ ਦੀ ਰਾਜ ਪਧਰੀ ਮੀਟਿੰਗ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਸੇਵਾ ਦਲ ਪਾਰਟੀ ਦੀ ਰੀੜ੍ਹ ਦੀ ਹੱਡੀ ਹੈ। ਸੇਵਾ ਦਲ ਨੇ ਕਾਂਗਰਸ ਦੇ ਹਰ ਫ਼ਰੰਟ 'ਤੇ ਅੱਗੇ ਹੋ ਕੇ ਕੰਮ ਕੀਤਾ ਹੈ।
ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਪੰਜਾਬ ਵਿਚ ਸੇਵਾ ਦਲ ਦੀ ਅਹਿਮ ਭੂਮਿਕਾ ਰਹੇਗੀ ਕਿਉਂਕਿ 2022 ਵਿਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਰਾਵਤ ਨੇ ਪੰਜਾਬ ਸੇਵਾ ਦਲ ਦੇ ਮੈਂਬਰਾਂ ਨੂੰ ਕਿਹਾ ਕਿ ਵਿਧਾਨ ਸਭਾ ਲਈ ਹੁਣੇ ਤੋਂ ਤਿਆਰੀ ਸ਼ੁਰੂ ਕਰ ਦੇਣ। ਸੂਬਾ ਸਰਕਾਰ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਤਾਂ ਜੋ ਕਾਂਗਰਸ ਮੁੜ ਸੱਤਾ ਵਿਚ ਆ ਸਕੇ। ਉਨ੍ਹਾਂ ਸੇਵਾ ਦਲ ਵਰਕਰਾਂ ਨੂੰ ਐਪ ਤਿਆਰ ਕਰ ਕੇ 40-40 ਹੋਰ ਮੈਂਬਰ ਨਾਲ ਜੋੜ ਕੇ ਕੰਮ ਕਰਨ ਦਾ ਸੱਦਾ ਦਿਤਾ। ਪੰਜਾਬ ਕਾਂਗਰਸ ਸੇਵਾ ਦਲ ਦੇ ਪ੍ਰਧਾਨ ਨਿਰਮਲ ਸਿੰਘ ਕੈੜਾ ਨੇ ਕਿਹਾ ਕਿ ਪਾਰਟੀ ਹਾਈਕਮਾਨ ਦੇ ਨਿਰਦੇਸ਼ਾਂ ਮੁਤਾਬਕ ਕਾਂਗਰਸ ਦੀ ਮਜ਼ਬੂਤੀ ਲਈ ਪੂਰੇ ਯਤਨ ਕੀਤੇ ਜਾਣਗੇ। ਆਉਣ ਵਾਲੇ ਦਿਨਾਂ ਵਿਚ ਸੇਵਾ ਦਲ ਦੇ ਮੈਂਬਰਾਂ ਲਈ 200 ਟ੍ਰੇਨਿੰਗ ਕੈਂਪ ਲਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਇਸ ਮੌਕੇ ਪੰਜਾਬ ਕਾਂਗਰਸ ਸੇਵਾ ਦਲ ਦੇ ਸਕੱਤਰ ਰਜਿੰਦਰ ਰਾਸਰਾਨੀਆ, ਸਾਬਕਾ ਵਿਧਾਇਕ ਜੁਗਲ ਕਿਸ਼ੋਰ, ਬਲਵੀਰ ਸਿੰਘ ਲੁਧਿਆਣਾ, ਜਸਵਿੰਦਰ ਕੌਰ, ਪੂਜਾ ਰਾਣੀ ਤੇ ਡਾ. ਜਗੀਰ ਸਿੰਘ ਆਦਿ ਨੇਤਾਵਾਂ ਨੇ ਵੀ ਵਿਚਾਰ ਰੱਖੇ।