ਪੰਜਾਬ ਦੀ ਮੁੱਖ ਸਕੱਤਰ ਵਿਨੀ ਮਹਾਜਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ 

ਏਜੰਸੀ

ਖ਼ਬਰਾਂ, ਪੰਜਾਬ

ਵਿਨੀ ਮਹਾਜਨ ਪੰਜਾਬ ਦੀ ਪਹਿਲੀ ਮਹਿਲਾ ਮੁੱਖ ਸਕੱਤਰ ਹੈ

Vini Mahajan At Takhat Sri Kesgarh Sahib

ਅਨੰਦਪੁਰ ਸਾਹਿਬ - ਪੰਜਾਬ ਸਰਕਾਰ ਦੀ ਮੁੱਖ ਸਕੱਤਰ ਵਿਨੀ ਮਹਾਜਨ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਨ। ਇਸ ਮੌਕੇ ਉਨ੍ਹਾਂ ਨੇ ਇਲਾਹੀ ਬਾਣੀ ਵੀ ਸਰਵਣ ਕੀਤੀ। ਇਸ ਤੋਂ ਬਾਅਦ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਵਧੀਕ ਮੈਨੇਜਰ ਹਰਦੇਵ ਸਿੰਘ ਵਲੋਂ ਉਨ੍ਹਾਂ ਨੂੰ ਸਿਰੋਪਾਓ ਵੀ ਭੇਂਟ ਕੀਤਾ ਗਿਆ। ਇਸ ਮੌਕੇ ਐਸ. ਡੀ. ਐਮ. ਕਨੂੰ ਗਰਗ, ਤਹਿਸੀਲਦਾਰ ਰਾਮ ਕਿਸ਼ਨ ਸਮੇਤ ਵੱਡੀ ਗਿਣਤੀ 'ਚ ਪ੍ਰਸ਼ਾਸਨਿਕ ਅਧਿਕਾਰੀ ਹਾਜ਼ਰ ਸਨ।

ਇਸ ਦੇ ਨਾਲ ਹੀ ਦੱਸ ਦਈਏ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੂੰ ਮੁੱਖ ਸਕੱਤਰ ਦੇ ਅਹੁਦੇ ਤੋਂ ਹਟਾ ਕੇ ਉਨ੍ਹਾਂ ਦੀ ਥਾਂ ਐਡੀਸ਼ਨਲ ਮੁੱਖ ਸਕੱਤਰ 1987 ਬੈਚ ਦੀ ਸੀਨੀਅਰ ਆਈਏਐਸ ਅਧਿਕਾਰੀ ਵਿਨੀ ਮਹਾਜਨ ਨੂੰ ਸੂਬੇ ਦਾ ਨਵਾਂ ਮੁੱਖ ਸਕੱਤਰ ਚੁਣਿਆ ਸੀ। 

ਉਹ ਪੰਜਾਬ ਪੁਲਿਸ ਦੇ ਮੁਖੀ ਡੀ.ਜੀ.ਪੀ. ਦਿਨਕਰ ਗੁਪਤਾ ਦੀ ਪਤਨੀ ਹੈ। ਵਿਨੀ ਮਹਾਜਨ ਪੰਜਾਬ ਦੀ ਪਹਿਲੀ ਮਹਿਲਾ ਮੁੱਖ ਸਕੱਤਰ ਬਣੀ ਹੈ। ਕਰਨ ਅਵਤਾਰ ਸਿੰਘ ਨੇ 31 ਅਗੱਸਤ ਨੂੰ ਰਿਟਾਇਰ ਹੋਣਾ ਸੀ ਪਰ ਉਸ ਨੂੰ ਦੋ ਮਹੀਨੇ ਪਹਿਲਾਂ ਹੀ ਮੁੱਖ ਮੰਤਰੀ ਵਲੋਂ ਮੁੱਖ ਸਕੱਤਰ ਦੇ ਅਹੁਦੇ ਤੋਂ ਫ਼ਾਰਗ ਕਰ ਦਿਤਾ ਸੀ।