ਬੀ.ਐਸ.ਐਫ਼ ਦੇ ਮੁੱਦੇ ਨੂੰ ਲੈ ਕੇ ਚੰਨੀ ਨੇ 25 ਨੂੰ ਬੁਲਾਈ ਸਰਬ ਪਾਰਟੀ ਮੀਟਿੰਗ
ਬੀ.ਐਸ.ਐਫ਼ ਦੇ ਮੁੱਦੇ ਨੂੰ ਲੈ ਕੇ ਚੰਨੀ ਨੇ 25 ਨੂੰ ਬੁਲਾਈ ਸਰਬ ਪਾਰਟੀ ਮੀਟਿੰਗ
ਚੰਡੀਗੜ੍ਹ, 22 ਅਕਤੂਬਰ (ਭੁੱਲਰ): ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਵਲੋਂ ਪੰਜਾਬ 'ਚ ਬੀ.ਐਸ.ਐਫ਼ ਦਾ ਅਧਿਕਾਰ ਖੇਤਰ ਵਧਾਉਣ ਦੇ ਮੁੱਦੇ 'ਤੇ 'ਤੇ ਵਿਚਾਰ ਕਰਨ ਲਈ 25 ਅਕਤੂਬਰ ਨੂੰ ਚੰਡੀਗੜ੍ਹ 'ਚ ਸਰਬ ਪਾਰਟੀ ਮੀਟਿੰਗ ਬੁਲਾਈ ਹੈ | ਮਿਲੀ ਜਾਣਕਾਰੀ ਅਨੁਸਾਰ ਇਹ ਮੀਟਿੰਗ ਪੰਜਾਬ ਭਵਨ ਵਿਖੇ ਰਖੀ ਗਈ ਹੈ | ਜ਼ਿਕਰਯੋਗ ਹੈ ਕਿ ਕੇਂਦਰ ਵਲੋਂ ਬੀ.ਐਸ.ਐਫ਼ ਦਾ ਅਧਿਕਾਰ ਖੇਤਰ ਪੰਜਾਬ 'ਚ ਵਧਾਏ ਜਾਣ ਦੇ ਮੁੱਦੇ 'ਤੇ ਕੈਬਨਿਟ ਵਿਚ ਵੀ ਵਿਚਾਰ ਚਰਚਾ ਕਰ ਕੇ ਇਸ ਵਿਰੁਧ ਸਖ਼ਤ ਰੋਸ ਪ੍ਰਗਟ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ | ਇਸੇ ਦਿਨ ਮੁੱਖ ਮੰਤਰੀ ਨੇ ਪ੍ਰੈੱਸ ਕਾਨਫ਼ਰੰਸ ਵਿਚ ਵੀ ਕਿਹਾ ਸੀ ਕਿ ਜੇ ਕੇਂਦਰ ਨੇ ਫ਼ੈਸਲਾ ਨਾ ਬਦਲਿਆ ਤਾਂ ਸਰਬ ਪਾਰਟੀ ਮੀਟਿੰਗ ਸੱਦੀ ਜਾਵੇਗੀ ਤੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਤੋਂ ਵੀ ਗੁਰੇਜ਼ ਨਹੀਂ ਕੀਤਾ ਜਾਵੇਗਾ | ਪੰਜਾਬ ਦੀਆਂ ਸਾਰੀਆਂ ਪਾਰਟੀਆਂ ਹੀ ਕੇਂਦਰ ਦੇ ਫ਼ੈਸਲੇ ਦਾ ਜ਼ੋਰਦਾਰ ਵਿਰੋਧ ਕਰ ਰਹੀਆਂ ਹਨ ਅਤੇ ਇਸ ਸਰਬ ਪਾਰਟੀ ਮੀਟਿੰਗ 'ਚ ਕੇਂਦਰ ਵਿਰੁਧ ਸਾਂਝਾ ਐਕਸ਼ਨ ਪੋ੍ਰਗਰਾਮ ਉਲੀਕਿਆ ਜਾ ਸਕਦਾ ਹੈ | ਇਸ ਤੋਂ ਇਲਾਵਾ ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਵੀ ਚਰਚਾ ਹੋ ਸਕਦੀ ਹੈ |