ਲਖਬੀਰ ਕਤਲ ਕੇਸ: 4 ਨਿਹੰਗ ਸਿੰਘ ਹੋਏ ਕੋਰਟ 'ਚ ਪੇਸ਼, ਕੋਰਟ ਨੇ ਵਧਾਇਆ 2 ਦਿਨ ਦਾ ਰਿਮਾਂਡ

ਏਜੰਸੀ

ਖ਼ਬਰਾਂ, ਪੰਜਾਬ

ਹਰਿਆਣਾ ਪੁਲਸ ਨੇ ਸਰਬਜੀਤ ਸਿੰਘ, ਨਾਰਾਇਣ ਸਿੰਘ, ਗੋਵਿੰਦਪ੍ਰੀਤ ਸਿੰਘ ਅਤੇ ਭਗਵੰਤ ਸਿੰਘ ਨੂੰ ਕੋਰਟ ’ਚ ਪੇਸ਼ ਕੀਤਾ।

Lakhbir murder case: 4 Nihang Singhs appear in court

 

ਸੋਨੀਪਤ- ਲਖਬੀਰ ਸਿੰਘ ਕਤਲ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ 4 ਨਿਹੰਗ ਸਿੰਘ ਅੱਜ ਸੋਨੀਪਤ ਕੋਰਟ ਵਿਚ ਪੇਸ਼ ਹੋਏ ਤੇ ਕੋਰਟ ਨੇ ਉਹਨਾਂ ਦੀ ਰਿਮਾਂਡ ਵਿਚ 2 ਦਿਨ ਦਾ ਵਾਧਾ ਕੀਤਾ ਹੈ। ਹਰਿਆਣਾ ਪੁਲਸ ਨੇ ਸਰਬਜੀਤ ਸਿੰਘ, ਨਾਰਾਇਣ ਸਿੰਘ, ਗੋਵਿੰਦਪ੍ਰੀਤ ਸਿੰਘ ਅਤੇ ਭਗਵੰਤ ਸਿੰਘ ਨੂੰ ਕੋਰਟ ’ਚ ਪੇਸ਼ ਕੀਤਾ। ਸੋਨੀਪਤ ਦੇ ਪੁਲਿਸ ਡਿਪਟੀ ਸੁਪਰਡੈਂਟ ਵੀਰੇਂਦਰ ਸਿੰਘ ਨੇ ਫ਼ੋਨ ’ਤੇ ਦੱਸਿਆ ਕਿ ਅਦਾਲਤ ਨੇ ਚਾਰੇ ਦੋਸ਼ੀਆਂ ਦੀ ਪੁਲਿਸ ਰਿਮਾਂਡ 2 ਦਿਨਾਂ ਲਈ ਵਧਾ ਦਿੱਤੀ ਹੈ।

ਸਰਬਜੀਤ ਸਿੰਘ ਨੂੰ 16 ਅਕਤੂਬਰ ਨੂੰ ਅਦਾਲਤ ’ਚ ਪੇਸ਼ ਕੀਤਾ ਗਿਆ ਸੀ ਅਤੇ ਉਸ ਨੂੰ 7 ਦਿਨਾਂ ਦੀ ਪੁਲਿਸ ਹਿਰਾਸਤ ’ਚ ਭੇਜਿਆ ਗਿਆ ਸੀ, ਉੱਥੇ ਹੀ ਤਿੰਨ ਹੋਰ ਨੂੰ 6 ਦਿਨਾਂ ਦੀ ਪੁਲਿਸ ਹਿਰਾਸਤ ’ਚ ਭੇਜਿਆ ਗਿਆ ਸੀ। ਮਜ਼ਦੂਰ ਲਖਬੀਰ ਸਿੰਘ ਦਾ ਪਿਛਲੇ ਹਫ਼ਤੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ ਅਤੇ ਉਸ ਦੀ ਲਾਸ਼ ਸਿੰਘੂ ਸਰਹੱਦ ਕੋਲ ਇਕ ਬੈਰੀਕੇਡ ਨਾਲ ਲਟਕਾ ਦਿੱਤੀ ਗਈ ਸੀ। ਉਸ ਦਾ ਹੱਥ ਤੇ ਉਸ ਦੀ ਇਕ ਲੱਤ ਵੱਢ ਦਿੱਤੀ ਗਈ ਸੀ

ਅਤੇ ਉਸ ਦੇ ਸਰੀਰ ’ਤੇ ਜ਼ਖਮਾਂ ਦੇ ਕਈ ਨਿਸ਼ਾਨ ਸਨ। ਦੋਸ਼ੀ ਨਿਹੰਗਾਂ ਨੇ ਕਿਹਾ ਸੀ ਕਿ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੇ ਇਕ ਪਿੰਡ ਦੇ ਵਾਸੀ ਲਖਬੀਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਲਈ ਸਜ਼ਾ ਦਿੱਤੀ ਗਈ ਸੀ।