'ਵਾਰਿਸ ਪੰਜਾਬ ਦੇ' ਜਥੇਬੰਦੀ ਵੱਲੋਂ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੂੰ ਨੋਟਿਸ

ਏਜੰਸੀ

ਖ਼ਬਰਾਂ, ਪੰਜਾਬ

ਨੋਟਿਸ ਰਾਜਾ ਵੜਿੰਗ ਵੱਲੋ ਜਥੇਬੰਦੀ ਦੇ ਖਿਲਾਫ ਕੀਤੀ ਗਈ ਬਿਆਨਬਾਜੀ ਨੂੰ ਲੈ ਕੇ ਭੇਜਿਆ ਗਿਆ

Notice to Congress president Raja Waring from 'Waris Punjab de' organization

 

ਚੰਡੀਗੜ੍ਹ- ਭਾਈ ਅੰਮ੍ਰਿਤਪਾਲ ਸਿੰਘ ਦੀ ਜੱਥਬੰਦੀ 'ਵਾਰਿਸ ਪੰਜਾਬ ਦੇ' ਨੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੂੰ ਨੋਟਿਸ ਜਾਰੀ ਕੀਤਾ ਹੈ। ਇਹ ਨੋਟਿਸ ਰਾਜਾ ਵੜਿੰਗ ਵੱਲੋ ਜਥੇਬੰਦੀ ਦੇ ਖਿਲਾਫ ਕੀਤੀ ਗਈ ਬਿਆਨਬਾਜੀ ਨੂੰ ਲੈ ਕੇ  ਭੇਜਿਆ ਗਿਆ ਹੈ। ਦੱਸ ਦੇਈਏ ਕਿ ਰਾਜਾ ਵੜਿੰਗ ਨੂੰ ਲੀਗਲ ਨੋਟਿਸ ਜਾਰੀ ਕਰਦਿਆਂ 15 ਦਿਨਾਂ ਦੇ ਅੰਦਰ-ਅੰਦਰ ਜਵਾਬ ਦੇਣ ਲਈ ਕਿਹਾ ਗਿਆ ਹੈ। ਦਰਅਸਲ ਰਾਜਾ ਵੜਿੰਗ ਨੇ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੂੰ ਪੱਤਰ ਲਿਖ ਕੇ ਅੰਮ੍ਰਿਤਪਾਲ ਸਿੰਘ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਣ ਦੀ ਅਪੀਲ ਕੀਤੀ ਸੀ। 

ਬੀਤੇ ਦਿਨੀਂ ਰਾਜਾ ਵੜਿੰਗ ਨੇ 'ਵਾਰਿਸ ਪੰਜਾਬ ਦੇ ਜਥੇਬੰਦੀ' ਉਤੇ ਪਾਕਿਸਤਾਨ ਦੀ ਸ਼ਹਿ ਉਤੇ ਕੰਮ ਕਰਨ ਅਤੇ ਸੂਬੇ ਦਾ ਮਾਹੌਲ ਖਰਾਬ ਕਰਨ ਦੇ ਦੋਸ਼ ਲਾਏ ਸਨ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਪੱਤਰ ਲਿਖ ਕੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਆਗੂ ਅੰਮ੍ਰਿਤਪਾਲ ਸਿੰਘ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਣ ਦੀ ਅਪੀਲ ਕੀਤੀ ਸੀ। ਇਸ ਗੱਲ ਦੀ ਜਾਂਚ ਹੋਣੀ ਚਾਹੀਦੀ ਹੈ ਕਿ ‘ਵਾਰਿਸ ਪੰਜਾਬ ਦੇ’ ਦਾ ਅਸਲ ਮਕਸਦ ਕੀ ਹੈ ਅਤੇ ਅੰਮ੍ਰਿਤਪਾਲ ਸਿੰਘ ਦੁਬਈ ਵਿੱਚ ਸੈੱਟ ਹੋਣ ਦੇ ਬਾਵਜੂਦ ਇੱਥੇ ਕਿਵੇਂ ਅਤੇ ਕਿਉਂ ਆਇਆ।

ਹੁਣ ਅੰਮ੍ਰਿਤਪਾਲ ਸਿੰਘ ਦੇ ਵਕੀਲ ਵਲੋਂ ਰਾਜਾ ਵੜਿੰਗ ਨੂੰ ਨੋਟਿਸ ਜਾਰੀ ਕਰਦਿਆਂ 15 ਦਿਨਾਂ ’ਚ ਜਵਾਬ ਦੇਣ ਲਈ ਕਿਹਾ ਹੈ। ਜੇਕਰ ਰਾਜਾ ਵੜਿੰਗ ਜਵਾਬ ਦੇਣ ’ਚ ਅਸਮਰੱਥ ਰਹਿੰਦੇ ਹਨ ਤਾਂ ਉਨ੍ਹਾਂ ’ਤੇ ਕਾਨੂੰਨੀ ਪ੍ਰਕਿਰਿਆ ਅਮਲ ’ਚ ਲਿਆਉਂਦਿਆਂ ਕਾਰਵਾਈ ਕੀਤੀ ਜਾਵੇਗੀ।