ਗੁਰੂ ਨਾਨਕ ਦੇਵ ਹਸਪਤਾਲ 'ਚੋਂ ਚੋਰੀ ਹੋਇਆ ਬੱਚਾ ਪੁਲਿਸ ਨੇ ਦੋ ਹਫ਼ਤਿਆਂ ਬਾਅਦ ਕੀਤਾ ਬਰਾਮਦ
ਬੱਚੇ ਨੂੰ ਵੇਚਣ ਦੀ ਫਿਰਾਕ ਵਿਚ ਸਨ ਦੋਵੇਂ ਮੁਲਜ਼ਮ ਪਤੀ-ਪਤਨੀ
ਅੰਮ੍ਰਿਤਸਰ : ਪੁਲਿਸ ਨੇ ਅੰਮ੍ਰਿਤਸਰ ਦੇ ਬੇਬੇ ਨਾਨਕੀ ਹਸਪਤਾਲ ਵਿਚੋਂ ਨਵਜੰਮਿਆਂ ਬੱਚਾ ਚੋਰੀ ਕਰਨ ਵਾਲੀ ਮਹਿਲਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਬੱਚਾ ਵੀ ਬਰਾਮਦ ਕਰ ਲਿਆ ਹੈ। ਇਸ ਮਾਮਲੇ ਵਿਚ ਮਹਿਲਾ ਤੇ ਉਸ ਦਾ ਘਰਵਾਲਾ ਪੁਲਿਸ ਅੜਿੱਕੇ ਚੜੇ ਹਨ। ਦੱਸ ਦੇਈਏ ਕਿ ਪੁਲਿਸ ਨੇ ਜਾਲ ਵਿਛਾਇਆ ਸੀ ਜਦੋਂ ਔਰਤ ਆਪਣੇ ਸਾਥੀ ਨਾਲ ਬੱਚਾ ਵੇਚਣ ਲਈ ਲੁਧਿਆਣਾ ਪਹੁੰਚੀ ਤਾਂ ਅੰਮ੍ਰਿਤਸਰ ਪੁਲਿਸ ਨੇ ਮੁਲਜ਼ਮਾਂ ਨੂੰ ਬੱਸ ਸਟੈਂਡ ਨੇੜਿਓਂ ਕਾਬੂ ਕਰ ਲਿਆ।
ਇਹ ਵੀ ਪੜ੍ਹੋ: ਮਜ਼ਬੂਤ ਇਰਾਦਿਆਂ ਵਾਲੇ ਇਨਸਾਨ ਨੂੰ ਅੱਗੇ ਵਧਣ ਤੋਂ ਦੁਨੀਆਂ ਦੀ ਕੋਈ ਤਾਕਤ ਰੋਕ ਨਹੀਂ ਸਕਦੀ: ਡਾ. ਬਲਜੀਤ ਕੌਰ
ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਵਿੱਚੋਂ ਇੱਕ ਨਵਜੰਮਿਆ ਬੱਚਾ ਚੋਰੀ ਹੋ ਗਿਆ ਹੈ। ਅੰਮ੍ਰਿਤਸਰ ਦੇ ਬਸੰਤ ਐਵੀਨਿਊ ਥਾਣੇ ਦੀ ਪੁਲਿਸ ਨੂੰ ਜਾਂਚ ਦੌਰਾਨ ਪਤਾ ਲੱਗਾ ਕਿ ਬੱਚਾ ਇਕ ਔਰਤ ਨੇ ਆਪਣੇ ਸਾਥੀ ਨਾਲ ਮਿਲ ਕੇ ਚੋਰੀ ਕੀਤਾ ਹੈ। ਜਿਸ ਤੋਂ ਬਾਅਦ ਅੰਮ੍ਰਿਤਸਰ ਪੁਲਿਸ ਨੇ ਮਾਮਲਾ ਦਰਜ ਕਰਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿਤੀ ਹੈ। ਅੰਮ੍ਰਿਤਸਰ ਪੁਲਿਸ ਨੂੰ ਪਤਾ ਲੱਗਾ ਕਿ ਦੋਸ਼ੀ ਬੱਚੇ ਨੂੰ ਵੇਚਣ ਲਈ ਲੁਧਿਆਣਾ ਬੱਸ ਸਟੈਂਡ 'ਤੇ ਪਹੁੰਚਣ ਵਾਲੀ ਹੈ।
ਇਹ ਵੀ ਪੜ੍ਹੋ: ਬੰਗਲਾਦੇਸ਼ 'ਚ 2 ਟਰੇਨਾਂ ਵਿਚਾਲੇ ਹੋਈ ਭਿਆਨਕ ਟੱਕਰ, 13 ਲੋਕਾਂ ਦੀ ਹੋਈ ਮੌਤ
ਅੰਮ੍ਰਿਤਸਰ ਪੁਲਿਸ ਨੇ ਸਾਦੀ ਵਰਦੀ ਵਿੱਚ ਲੁਧਿਆਣਾ ਦੇ ਬੱਸ ਸਟੈਂਡ 'ਤੇ ਜਾਲ ਵਿਛਾਇਆ। ਜਿਵੇਂ ਹੀ ਦੋਸ਼ੀ ਆਪਣੀ ਮਹਿਲਾ ਸਾਥੀ ਨਾਲ ਐਕਟਿਵਾ 'ਤੇ ਪਹੁੰਚਿਆ। ਪੁਲਿਸ ਨੇ ਦੋਵਾਂ ਨੂੰ ਕਾਬੂ ਕਰ ਲਿਆ। ਔਰਤ ਨੇ ਇੱਕ ਨਵਜੰਮੇ ਬੱਚੇ ਨੂੰ ਆਪਣੇ ਹੱਥਾਂ ਵਿੱਚ ਫੜਿਆ ਹੋਇਆ ਹੈ। ਜਿਸ ਨੂੰ ਪੁਲਿਸ ਨੇ ਆਪਣੀ ਹਿਰਾਸਤ ਵਿੱਚ ਲੈ ਲਿਆ ਹੈ।