ਟਰੱਕ ਹੇਠਾਂ ਆਇਆ ਮੋਟਰਸਾਈਕਲ ਸਵਾਰ, ਮੌਕੇ 'ਤੇ ਹੀ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸੁਖਵਿੰਦਰ ਸਿੰਘ ਵਜੋਂ ਹੋਈ ਮ੍ਰਿਤਕ ਦੀ ਪਹਿਚਾਣ

PHOTO

 

ਅੰਮ੍ਰਿਤਸਰ: ਅੰਮ੍ਰਿਤਸਰ 'ਚ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਥੇ ਟਰੱਕ ਤੇ ਮੋਟਰਸਾਈਕਲ ਦੀ ਆਪਸ ਵਿਚ ਭਿਆਨਕ ਟੱਕਰ ਹੋ ਗਈ। ਇਸ ਟੱਕਰ 'ਚ ਟਰੱਕ ਹੇਠਾਂ ਆਉਣ ਕਰਕੇ ਮੋਟਰਸਾਈਕਲ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ: ਡੀਏ-ਏਡੀਏ ਦੀ ਜੁਆਇੰਨਿੰਗ ਵਿਚ ਦੇਰੀ 'ਤੇ ਹਾਈਕੋਰਟ ਨੇ ਸਰਕਾਰ ਨੂੰ ਪਾਈ ਝਾੜ, ਜਲਦ ਜੁਆਇਨ ਕਰਵਾਉਣ ਦੇ ਹੁਕਮ

ਮ੍ਰਿਤਕ ਦੀ ਪਹਿਚਾਣ ਮ੍ਰਿਤਕ ਸੁਖਵਿੰਦਰ ਸਿੰਘ ਵਜੋਂ ਹੋਈ  ਹੈ। ਜੋ ਕਿ ਪਿੰਡ ਮੂਲੇ ਚੱਕ ਦਾ ਰਹਿਣ ਵਾਲਾ ਸੀ। ਮਿਲੀ ਜਾਣਕਾਰੀ ਅਨੁਸਾਰ ਟਰੱਕ ਡਰਾਈਵਰ ਮੋਟਰਸਾਈਕਲ ਸਵਾਰ ਨੂੰ ਦੂਰ ਤੱਕ ਦਰੜਦਾ ਲੈ ਗਿਆ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿਤਾ। ਨਾਲ ਹੀ ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿਤੀ। 

ਇਹ ਵੀ ਪੜ੍ਹੋ: ਸਹਾਇਕ ਪ੍ਰੋਫ਼ੈਸਰ ਬਲਵਿੰਦਰ ਕੌਰ ਦੀ ਨਵੀਂ ਆਡੀਉ ਸਾਹਮਣੇ ਆਉਣ ਬਾਅਦ ਮਾਮਲੇ ’ਚ ਆਇਆ ਨਵਾਂ ਮੋੜ