ਪੁਰਾਣੀ ਰੰਜਿਸ਼ ਨੂੰ ਲੈ ਕੇ ਆੜ੍ਹਤੀਏ ਦਾ ਕੀਤਾ ਕਤਲ, ਬਾਈਕ ਸਵਾਰਾਂ ਨੇ ਸ਼ਰ੍ਹੇਆਮ ਚਲਾਈਆਂ ਗੋਲ਼ੀਆਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮ੍ਰਿਤਕ ਸਾਬਕਾ ਸਰਪੰਚ ਦੀ ਪਛਾਣ ਗੁਰਦੀਪ ਸਿੰਘ ਗੋਖਾ ਵਜੋਂ ਹੋਈ

Aartiya was killed over an old grudge, bikers opened fire indiscriminately.

ਬਿਆਸ :  ਬਿਆਸ ਦੇ ਰਈਆ ਇਲਾਕੇ ਵਿੱਚ ਦੁਪਹਿਰ ਵੇਲੇ ਕੁਝ ਅਣਪਛਾਤੇ ਵਿਅਕਤੀਆਂ ਨੇ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ। ਮਿਲੀ ਜਾਣਕਾਰੀ ਅਨੁਸਾਰ ਕੁਝ ਬਾਈਕ ਸਵਾਰਾਂ ਨੇ ਪਿੰਡ ਸਠਿਆਲਾ ਦੇ ਕਾਂਗਰਸ ਦੇ ਸਾਬਕਾ ਸਰਪੰਚ ਉੱਤੇ ਦਾਣਾ ਮੰਡੀ ਦੇ ਆੜ੍ਹਤੀਆ ਗੁਰਦੀਪ ਸਿੰਘ ਨੂੰ ਸ਼ਰੇਆਮ ਗੋਲੀਆ ਮਾਰ ਕੇ ਕਤਲ ਕਰ ਦਿੱਤਾ।
ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਬਾਈਕ ਸਵਾਰਾਂ ਨੇ 3-4 ਕਾਰਤੂਸ ਚਲਾਏ। ਸਾਬਕਾ ਸਰਪੰਚ ਗੁਰਦੀਪ ਸਿੰਘ ਨੂੰ ਜ਼ਖ਼ਮੀ ਰੂਪ ਵਿੱਚ ਹਸਪਤਾਲ ਭਰਤੀ ਕਰਵਾਇਆ ਗਿਆ ਅਤੇ ਹਾਲਤ ਗੰਭੀਰ ਹੋਣ ਕਰਕੇ ਮੌਤ ਹੋ ਗਈ। ਸੂਚਨਾ ਮਿਲਦੇ ਸਾਰ ਹੀ ਪੁਲਿਸ ਮੌਕੇ ਉੱਤੇ ਪਹੁੰਚ ਗਈ।ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।