ਚੀਫ਼ ਖਾਲਸਾ ਦੀਵਾਨ ਦੇ ਅੰਮ੍ਰਿਤਧਾਰੀ ਮੈਬਰਾਂ ਦੀ ਜਾਣਕਾਰੀ 27 ਅਕਤੂਬਰ ਤੱਕ ਮੁਹੱਈਆ ਕਰਵਾਈ ਜਾਏ: ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸ੍ਰੀ ਅਕਾਲ ਤਖ਼ਤ ਸਕੱਤਰੇਤ ਵੱਲੋਂ ਜਾਰੀ ਕੀਤਾ ਗਿਆ ਪੱਤਰ

Information on Amritdhari members of Chief Khalsa Diwan should be provided by October 27: Jathedar Sri Akal Takht Sahib

ਅੰਮ੍ਰਿਤਸਰ: ਚੀਫ ਖਾਲਸਾ ਦੀਵਾਨ ਦੇ ਅੰਮ੍ਰਿਤਧਾਰੀ ਮੈਬਰਾਂ ਦੀ ਜਾਣਕਾਰੀ ਨੂੰ ਲੈ ਕੇ ਬੀਤੇ ਕੁਝ ਮਹੀਨੇ ਪਹਿਲਾਂ ਛਿੜੇ ਵਿਵਾਦ ਸਬੰਧੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਚੀਫ ਖਾਲਸਾ ਦੀਵਾਨ ਦੇ ਅਹੁਦੇਦਾਰਾਂ ਅਤੇ ਮੈਬਰਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਹੋ ਸ਼ਖਤ ਆਦੇਸ਼ ਜਾਰੀ ਕੀਤੇ ਸਨ ਅਤੇ ਪਤਿਤ ਮੈਂਬਰਾਂ ਨੂੰ ਅੰਮ੍ਰਿਤਧਾਰੀ ਹੋਣ ਲਈ ਸਮਾਂ ਵੀ ਨਿਰਧਾਰਿਤ ਕੀਤਾ ਸੀ ਅਤੇ ਸਮੇਂ ਸਿਰ ਇਸ ਦੀ ਜਾਣਕਾਰੀ ਦੇਣ ਦੇ ਆਦੇਸ਼ ਜਾਰੀ ਕੀਤੇ ਹਨ, ਪਰ ਚੀਫ ਖਾਲਸਾ ਦੀਵਾਨ ਵੱਲੋਂ ਜਾਣਕਾਰੀ ਨਾ ਦੇਣ ਉੱਪਰ ਅੱਜ ਸ੍ਰੀ ਅਕਾਲ ਤਖ਼ਤ ਸਕੱਤਰੇਤ ਵੱਲੋਂ ਇਕ ਨਵਾਂ ਪੱਤਰ ਜਾਰੀ ਕੀਤਾ ਗਿਆ।

ਚੀਫ ਖਾਲਸਾ ਦੀਵਾਨ ਨੂੰ ਇਹ ਜਾਣਕਾਰੀ ਹਰ ਹਾਲ ਵਿਚ 27 ਅਕਤੂਬਰ ਤੱਕ ਮੁਹੱਈਆ ਕਰਵਾਉਣ ਦੀ ਗੱਲ ਆਖੀ ਹੈ। ਦੇਖਣਾ ਇਹ ਹੋਵੇਗਾ ਕਿ ਚੀਫ ਖਾਲਸਾ ਦੀਵਾਨ ਚੈਰੀਟੇਬਲ ਟਰੱਸਟ ਨਿਰਧਾਰਿਤ ਸਮਾਂ ਸੀਮਾ ਤੱਕ ਇਹ ਜਾਣਕਾਰੀ ਸ੍ਰੀ ਅਕਾਲ ਤਖ਼ਤ ਸਾਹਿਬ ਭੇਜੇਗਾ ਜਾਂ ਨਹੀਂ।