ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਨਵਨਿਯੁਕਤ ਸੀਨੀਅਰ ਵਾਈਸ ਚੇਅਰਪਰਸਨ, ਵਾਈਸ ਚੇਅਰਪਰਸਨ ਨੇ ਸੰਭਾਲਿਆ ਅਹੁਦਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਵੱਲੋਂ ਦਿੱਤੀ ਗਈ ਜਾਣਕਾਰੀ

Newly appointed Senior Vice Chairperson of Punjab State Women's Commission, Vice Chairperson assumes charge

ਚੰਡੀਗੜ੍ਹ : ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਨਵਨਿਯੁਕਤ ਸੀਨੀਅਰ ਵਾਈਸ ਚੇਅਰਪਰਸਨ, ਵਾਈਸ ਚੇਅਰਪਰਸਨ ਅਤੇ 10 ਮੈਂਬਰਾਂ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਦੱਸਿਆ ਕਿ ਜ਼ਿਲ੍ਹਾ ਬਠਿੰਡਾ ਤੋਂ ਰੁਪਿੰਦਰ ਕੌਰ ਗਿੱਲ ਨੇ ਸੀਨੀਅਰ ਵਾਇਸ-ਚੇਅਰਪਰਸਨ ਵਜੋਂ ਅਤੇ ਅਜਨਾਲਾ ਤੋਂ ਗੀਤਾ ਗਿੱਲ ਨੇ ਵਾਇਸ ਚੇਅਰਪਰਸਨ ਵਜੋਂ ਅੱਜ ਅਹੁਦਾ ਸੰਭਾਲਿਆ ਹੈ।

ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ 10 ਮੈਂਬਰਾਂ ਨੇ ਅੱਜ ਅਹੁਦਾ ਸੰਭਾਲਿਆ ਜਿਨ੍ਹਾਂ ਵਿਚ ਜ਼ਿਲ੍ਹਾ ਹੁਸ਼ਿਆਰਪੁਰ ਤੋਂ ਨਵਜੋਤ ਕੌਰ, ਜ਼ਿਲ੍ਹਾ ਜਲੰਧਰ ਤੋਂ ਕ੍ਰਿਸ਼ਨਾ ਦੇਵੀ, ਜ਼ਿਲ੍ਹਾ ਬਠਿੰਡਾ ਤੋਂ ਜਸਵਿੰਦਰ ਕੌਰ, ਜ਼ਿਲ੍ਹਾ ਲੁਧਿਆਣਾ ਤੋਂ ਅਜਿੰਦਰਪਾਲ ਕੌਰ, ਜ਼ਿਲ੍ਹਾ ਮੋਹਾਲੀ ਤੋਂ  ਸਵਰਨਜੀਤ ਕੌਰ, ਜ਼ਿਲ੍ਹਾ ਬਠਿੰਡਾ ਤੋਂ ਸੁਨੀਤਾ ਰਾਣੀ, ਜ਼ਿਲ੍ਹਾ ਅੰਮ੍ਰਿਤਸਰ ਤੋਂ ਸੁਖਬੀਰ ਕੌਰ, ਜ਼ਿਲ੍ਹਾ ਪਠਾਨਕੋਟ ਤੋਂ  ਰੇਖਾ ਮਨੀ ਸ਼ਰਮਾ, ਜ਼ਿਲ੍ਹਾ ਪਟਿਆਲਾ ਤੋਂ ਸ੍ਰੀਮਤੀ ਵੀਰਪਾਲ ਕੌਰ ਚਹਿਲ ਅਤੇ ਜ਼ਿਲ੍ਹਾ ਲੁਧਿਆਣਾ ਤੋਂ ਅੰਮ੍ਰਿਤ ਪੁਰੀ ਸ਼ਾਮਲ ਹਨ।

ਇਸ ਮੌਕੇ ਕਮਿਸ਼ਨ ਦੇ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਨਵਨਿਯੁਕਤ ਸੀਨੀਅਰ ਵਾਈਸ ਚੇਅਰਮੈਨ, ਵਾਈਸ ਚੇਅਰਮੈਨ ਅਤੇ ਮੈਂਬਰ ਨੂੰ ਮੁਬਾਰਕ ਦਿੰਦਿਆਂ ਕਿਹਾ ਕਿ ਉਹ ਸੂਬੇ ਦੀਆਂ ਮਹਿਲਾਵਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਤਪਰਤਾ ਨਾਲ ਕੰਮ ਕਰਨ।