ਤਜ਼ਾਕਿਸਤਾਨ 'ਚ ਫਸੇ ਸੱਤ ਪੰਜਾਬੀ ਨੌਜਵਾਨ ਹਫਤੇ ਦੇ ਅੰਤ 'ਚ ਸੁਰੱਖਿਅਤ ਘਰ ਪਰਤ ਰਹੇ ਹਨ: MP ਵਿਕਰਮਜੀਤ ਸਿੰਘ ਸਾਹਨੀ
ਭਾਰਤ ਵਿੱਚ ਇੱਕ ਧੋਖੇਬਾਜ਼ ਏਜੰਟ ਨੇ ਗੁੰਮਰਾਹ ਕੀਤਾ
Seven Punjabi youth stranded in Tajikistan returning home safely over the weekend: MP Vikramjit Singh Sahni
ਚੰਡੀਗੜ੍ਹ: ਪਦਮ ਸ਼੍ਰੀ ਡਾ. ਵਿਕਰਮਜੀਤ ਸਿੰਘ ਸਾਹਨੀ, ਸੰਸਦ ਮੈਂਬਰ (ਰਾਜ ਸਭਾ) ਨੇ ਪੁਸ਼ਟੀ ਕੀਤੀ ਹੈ ਕਿ ਤਜ਼ਾਕਿਸਤਾਨ ਵਿਚ ਦੁਸ਼ਾਂਬੇ ਨੇੜੇ ਫਸੇ ਸੱਤ ਪੰਜਾਬੀ ਨੌਜਵਾਨਾਂ ਨੂੰ ਸੋਮਵਾਰ ਨੂੰ ਸੁਰੱਖਿਅਤ ਭਾਰਤ ਵਾਪਸ ਭੇਜ ਦਿੱਤਾ ਜਾਵੇਗਾ। ਇਨ੍ਹਾਂ ਨੌਜਵਾਨਾਂ ਨੇ 19 ਅਕਤੂਬਰ ਨੂੰ ਇੱਕ ਵੀਡੀਓ ਜਾਰੀ ਕਰਕੇ ਦੋਸ਼ ਲਗਾਇਆ ਸੀ ਕਿ ਉਨ੍ਹਾਂ ਨੂੰ ਭਾਰਤ ਵਿੱਚ ਇੱਕ ਧੋਖੇਬਾਜ਼ ਏਜੰਟ ਨੇ ਗੁੰਮਰਾਹ ਕੀਤਾ ਹੈ ਅਤੇ ਰੋਗਨ ਸ਼ਹਿਰ ਵਿੱਚ ਉਨ੍ਹਾਂ ਦੇ ਮਾਲਕਾਂ ਦੁਆਰਾ ਉਨ੍ਹਾਂ ਨਾਲ ਦੁਰਵਿਵਹਾਰ ਕੀਤਾ ਜਾ ਰਿਹਾ ਹੈ।
ਡਾ. ਸਾਹਨੀ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਹਰੇਕ ਭਾਰਤੀ ਦੀ ਸੁਰੱਖਿਆ ਅਤੇ ਸਨਮਾਨ ਸਾਡੇ ਲਈ ਸੱਭ ਤੋਂ ਅਹਿਮ ਹੈ। ਉਨ੍ਹਾਂ ਨੇ ਤੁਰੰਤ ਇਹ ਮਾਮਲਾ ਤਜ਼ਾਕਿਸਤਾਨ ਵਿੱਚ ਭਾਰਤੀ ਦੂਤਾਵਾਸ ਕੋਲ ਉਠਾਇਆ ਅਤੇ ਉਨ੍ਹਾਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਪੂਰਾ ਤਾਲ ਮੇਲ ਬਿਠਾਇਆ।