ਕਰਤਾਪੁਰ ਲਾਂਘੇ ਦੀ ਉਸਾਰੀ ਦੇ ਨੀਂਹ ਪੱਥਰ ਲਈ ਸਿੱਧੂ ਨੂੰ ਮਿਲਿਆ ਇਮਰਾਨ ਦਾ ਸੱਦਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪਾਕਿਸਤਾਨ ਵਲੋਂ ਅਪਣੇ ਦੇਸ਼ ਦੇ ਅੰਦਰ ਕਰਤਾਰਪੁਰ ਕੋਰੀਡੋਰ ਦੀ ਉਸਾਰੀ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਣ ਲਈ 28 ਤਾਰੀਕ ਦਾ ਦਿਨ ਰੱਖਿਆ...

Imran's invitation to Sidhu for foundation stone for construction...

Navjot Sidhu & Imran Khan

ਜਲੰਧਰ (ਸਸਸ) : ਪਾਕਿਸਤਾਨ ਵਲੋਂ ਅਪਣੇ ਦੇਸ਼ ਦੇ ਅੰਦਰ ਕਰਤਾਰਪੁਰ ਕੋਰੀਡੋਰ ਦੀ ਉਸਾਰੀ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਣ ਲਈ 28 ਤਾਰੀਕ ਦਾ ਦਿਨ ਰੱਖਿਆ ਗਿਆ ਹੈ। ਇਸ ਕੋਰੀਡੋਰ ਦਾ ਉਦਘਾਟਨ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵਲੋਂ ਕੀਤਾ ਜਾਣਾ ਹੈ ਪਰ ਹੁਣ ਪਾਕਿਸਤਾਨ ਨੇ ਇਸ ਸਮਾਰੋਹ ਵਿਚ ਸ਼ਾਮਿਲ ਹੋਣ ਲਈ ਪੰਜਾਬ  ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਵੀ ਸੱਦਾ ਭੇਜਿਆ ਹੈ।