ਕਰਤਾਰਪੁਰ ਲਾਂਘੇ ਨੂੰ ਲੈ ਕੇ ਸੱਚ ਹੋਣ ਜਾ ਰਿਹੈ ਨਵਜੋਤ ਸਿੱਧੂ ਦਾ ਸੁਪਨਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੇਂਦਰ ਸਰਕਾਰ ਦੁਆਰਾ ਕਰਤਾਰਪੁਰ ਕਾਰੀਡੋਰ ਤਿਆਰ ਕਰਨ ਦੇ ਐਲਾਨ ਤੋਂ ਬਾਅਦ ਸਭ ਤੋਂ ਜ਼ਿਆਦਾ ਸਿਆਸੀ ਫਾਇਦਾ...

Navjot Sidhu

ਅੰਮ੍ਰਿਤਸਰ (ਪੀਟੀਆਈ) : ਕੇਂਦਰ ਸਰਕਾਰ ਦੁਆਰਾ ਕਰਤਾਰਪੁਰ ਕਾਰੀਡੋਰ ਤਿਆਰ ਕਰਨ ਦੇ ਐਲਾਨ ਤੋਂ ਬਾਅਦ ਸਭ ਤੋਂ ਜ਼ਿਆਦਾ ਸਿਆਸੀ ਫਾਇਦਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਹੋਇਆ ਹੈ। ਕਾਰੀਡੋਰ ਨੂੰ ਲੈ ਕੇ ਪਹਿਲਾਂ ਕਾਫ਼ੀ ਸਿਆਸਤ ਹੋਈ ਸੀ। ਜਿਸ ਵਿਚ ਇਕ ਪਾਸੇ ਨਵਜੋਤ ਸਿੰਘ ਸਿੱਧੂ ਅਤੇ ਦੂਜੇ ਪਾਸੇ ਕੇਂਦਰ ਸਰਕਾਰ ਸੀ। ਪਾਕਿਸਤਾਨ ਦੇ ਨਵੇਂ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਤਾਜ਼ਪੋਸ਼ੀ ਦੇ ਦੌਰਾਨ ਬੁਲਾਏ ਗਏ ਨਵਜੋਤ ਸਿੰਘ ਸਿੱਧੂ ਪਾਕਿਸਤਾਨ ਫ਼ੌਜ ਦੇ ਚੀਫ਼ ਨਾਲ ਜੱਫ਼ੀ ਨੂੰ ਲੈ ਕੇ ਵਿਵਾਦ ‘ਚ ਘਿਰ ਗਏ ਸੀ।

ਪਾਕਿਸਤਾਨ ਤੋਂ ਵਾਪਸ ਆਉਣ ਤੋਂ ਬਾਅਦ ਸੱਤ ਸਤੰਬਰ ਨੂੰ ਸਿੱਧੂ ਨੇ ਪ੍ਰੈਸ ਕਾਂਨਫਰੰਸ ਬੁਲਾਈ ਸੀ ਅਤੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੌਕੇ ਉਤੇ ਪਾਕਿਸਤਾਨ ਕਰਤਾਰਪੁਰ ਸਾਹਿਬ ਨਾਲ ਲਗਦੀ ਸਰਹੱਦ ਖੋਲ੍ਹਣ ਵਾਲੇ ਹਨ। ਇਸ ਤੋਂ ਬਾਅਦ ਸਿੱਖ ਭਾਈਚਾਰੇ ਵਿਚ ਖੁਸ਼ੀ ਦੀ ਲਹਿਰ ਦੌੜ ਪਈ। ਸਿੱਧੂ ਨੇ ਐਲਾਨ ਕਰ ਦਿਤਾ ਸੀ, ਪਰ ਪ੍ਰੇਸ਼ਾਨੀ ਉਦੋਂ ਸ਼ੁਰੂ ਹੋਈ ਕਿ ਪਾਕਿਸਤਾਨ ਵੱਲੋਂ ਅਜਿਹੀ ਕੋਈ ਖ਼ਬਰ ਨਹੀਂ ਆਈ ਅਤੇ ਨਾ ਹੀ ਕੋਈ ਐਲਾਨ ਕੀਤਾ ਗਿਆ। ਰਾਜਨੀਤੀ ਹੋਰ ਵੀ ਜ਼ਿਆਦਾ ਗਰਮਾ ਗਈ, ਜਦੋਂ ਵਿਦੇਸ਼ ਮੰਤਰੀ ਸ਼ੁਸ਼ਮਾ ਸਵਰਾਜ ਦੀ ਲਿੱਖੀ ਇਕ ਚਿੱਠੀ ਸਾਹਮਣੇ ਆਈ ਕਿ ਭਾਰਤ ਸਰਕਾਰ ਕਰਤਾਰਪੁਰ ਕਾਰੀਡੋਰ ਦਾ ਇਹ ਮੁੱਦਾ ਲੰਬੇ ਸਮੇਂ ਤੋਂ ਚੁੱਕ ਰਹੀ ਹੈ।

  ਹੁਣ ਤਕ ਪਾਕਿਸਤਾਨ ਇਸ ਲਈ ਰਜਾਮੰਦ ਨਹੀਂ ਹੋਇਆ ਹੈ ਅਤੇ ਨਾ ਹੀ ਕਾਰੀਡੋਰ ਖੋਲ੍ਹੇ ਜਾਣ ਬਾਰੇ ਪਾਕਿਸਤਾਨ ਨੇ ਭਾਰਤ ਨੂੰ ਕੁਝ ਦੱਸਿਆ ਹੈ। ਵਿਦੇਸ਼ ਮੰਤਰੀ ਵੀਕੇ ਸਿੰਘ ਨੇ ਵੀ ਇਹ ਕਿਹਾ ਕਿ ਦੋਨਾਂ ਦੇਸ਼ਾਂ ਦੇ ਵਿਚ ਇਸ ਮੁੱਦੇ ਨੂੰ ਲੈ ਕੇ ਪਹਿਲਾਂ ਤੋਂ ਗੱਲਬਾਤ ਚੱਲ ਰਹੀ ਹੈ। ਕੇਂਦਰੀ ਮੰਤਰੀ ਹਰਸਿਮਰਤ ਕੌਰ ਨੇ ਵੀ ਮਾਮਲੇ ਵਿਚ ਸਿੱਧੂ ਉਤੇ ਨਿਸ਼ਾਨਾ ਸਾਧਿਆ ਹੈ ਅਤੇ ਕਿਹਾ ਕਿ ਉਹ ਸਿੱਖਾਂ ਦੀਆਂ ਭਾਵਨਾਵਾਂ ਨਾਲ ਖੇਡ ਰਹੇ ਹਨ। ਕਰਤਾਰਪੁਰ ਕਾਰੀਡੋਰ ਨੂੰ ਅਗਲੇ ਸਾਲ ਪਾਕਿਸਤਾਨ ਵੱਲੋਂ ਖੋਲ੍ਹਣ ਦੀ ਗੱਲ ਕਹੀ ਜਾ ਰਹੀ ਹੈ, ਹਕੀਕਤ ਵਿਚ ਐਵੇਂ ਦੀ ਕੋਈ ਗੱਲ ਨਹੀਂ ਹੈ।

ਇਸ ਨੂੰ ਲੈ ਕੇ ਪਾਕਿਸਤਾਨ ਤਿਆਰ ਹੀ ਨਹੀਂ ਹੈ। ਇਸ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚਿੱਠੀ ਲਿਖ ਕੇ ਕੇਂਦਰ ਸਰਕਾਰ ਨੂੰ ਕਿਹਾ ਕਿ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਵਿਚ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਜਾਣ ਦੀ ਆਗਿਆ ਦੇਣ ਲਈ ਕਦਮ ਚੁੱਕਣ। ਕੈਪਟਨ ਨੇ ਵਿਦੇਸ਼ ਮੰਤਰੀ ਸ਼ੁਸ਼ਮਾ ਸਵਰਾਜ ਦੇ ਸਾਹਮਣੇ ਵੀ ਇਹ ਮੁੱਦਾ ਚੁੱਕਦੇ ਹੋਏ ਅਪੀਲ ਕੀਤੀ ਸੀ ਕਿ ਉਹ ਪਾਕਿਸਤਾਨ ਦੇ ਸਾਹਮਣੇ ਇਹ ਮੁੱਦਾ ਚੁੱਕਣ ਤਾਂਕਿ ਸ਼ਰਧਾਲੂਆਂ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇਤਿਹਸਕ ਗੁਰਦੁਆਰੇ ਦੇ ਦਰਸ਼ਨ ਦਾ ਮੌਕਾ ਮਿਲ ਸਕੇ।

ਸੱਤ ਸਤੰਬਰ ਨੂੰ ਪਾਕਿਸਤਾਨ ਦੇ ਸੂਚਨਾ ਮੰਤਰੀ ਫ਼ਵਾਦ ਚੌਧਰੀ ਨੇ ਕਿਹਾ ਕਿ ਭਾਰਤ ਨਾਲ ਲੱਗਣ ਵਾਲੀ ਸਰਹੱਦ ਨੂੰ ਜਲਦ ਹੀ ਸਿੱਖ ਸ਼ਰਧਾਲੂਆਂ ਲਈ ਖੋਲ੍ਹਿਆ ਜਾਵੇਗਾ। ਉਹ ਇਥੇ ਬਿਨ੍ਹਾ ਵੀਜੇ ਪਾਕਿਸਤਾਨ ਆ ਸਕਣਗੇ ਅਤੇ ਉਥੇ ਬਣੇ ਪਵਿੱਤਰ ਗੁਰਦੁਆਰਾ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕਰਣਗੇ।