ਰਾਸ਼ਟਰਪਤੀ ਤੇ ਕੈਪਟਨ ਅਮਰਿੰਦਰ 26 ਨਵੰਬਰ ਨੂੰ ਰੱਖਣਗੇ ਕਰਤਾਰਪੁਰ ਕਾਰੀਡੋਰ ਦਾ ਨੀਂਹ ਪੱਥਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 26 ਨਵੰਬਰ ਨੂੰ ਗੁਰਦਾਸਪੁਰ ਦੇ ਸ਼੍ਰੀ ਡੇਰਾ...

Kartarpur Sahib

ਨਵੀਂ ਦਿੱਲੀ (ਪੀਟੀਆਈ) : ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 26 ਨਵੰਬਰ ਨੂੰ ਗੁਰਦਾਸਪੁਰ ਦੇ ਸ਼੍ਰੀ ਡੇਰਾ ਬਾਬਾ ਨਾਨਕ ਜੀ ‘ਚ ਤਜਵੀਜ਼ਸ਼ੁਦਾ ਕਰਤਾਰਪੁਰ ਕਾਰੀਡੋਰ ਦਾ ਨੀਂਹ ਪੱਥਰ ਰੱਖਣਗੇ। ਅੰਤਰਰਾਸ਼ਟਰੀ ਸਰਹੱਦ ‘ਤੇ ਕਰਤਾਰਪੁਰ ਕਾਰੀਡੋਰ ਬਣਾਉਣ ਦੀ ਪੇਸ਼ਕਸ਼ ਵੀਰਵਾਰ ਨੂੰ ਕੇਂਦਰੀ ਕੈਬਨਿਟ ਨੇ ਪਾਸ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਾਰੀਡੋਰ ਦੇ ਬਣਨ ਨਾਲ ਭਾਰਤ ਦੇ ਲੱਖਾਂ ਲੋਕ ਪਾਕਿਸਤਾਨ ਸਥਾਨ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਲਈ ਉਥੇ ਜਾ ਕਰ ਸਕਣਗੇ।

ਇਸ ਸਥਾਨ ‘ਤੇ ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਨੇ ਅਪਣੇ ਜੀਵਨ ਦੇ 18 ਸਾਲ ਗੁਜ਼ਾਰੇ ਹਨ ਅਤੇ ਲੋਕਾਂ ਨੂੰ ਸੁਨੇਹਾ ਦਿਤਾ ਸੀ  'ਕਿਰਤ ਕਰੋ ਨਾਮ ਜਪੋ' ਉਹਨਾਂ ਨੇ ਪਾਕਿਸਤਾਨ ਸਰਕਾਰ ਦੁਆਰਾ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ‘ਤੇ ਭਾਰਤ ਦੇ ਸ਼ਰਧਾਲੂਆਂ ਨੂੰ ਕਰਤਾਰਪੁਰ ਆਉਣ ਦੀ ਆਗਿਆ ਦਿਤੇ ਜਾਣ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਇਸ ਕਦਮ ਨਾਲ ਦੋਨਾਂ ਦੇਸ਼ਾਂ ਦੇ ਵਿਚ ਸਬੰਧ ਮਜਬੂਤ ਬਣਾਉਣ ਵਿਚ ਮਦਦ ਮਿਲੇਗੀ। ਕਰਤਾਰਪੁਰ ਸਾਹਿਬ ਕਾਰੀਡੋਰ ਨਿਰਮਾਣ ਦੇ ਭਾਰਤ ਸਰਕਾਰ ਦੇ ਫੈਸਲੇ ਦੇ ਜਵਾਬ ‘ਚ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਟਵੀਟ ਕਰਕੇ ਕਿਹਾ ਹੈ।

ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ 28 ਨਵੰਬਰ ਨੂੰ ਕਰਤਾਰਪੁਰ ਸਾਹਿਬ ਕਾਰੀਡੋਰ ਨੂੰ ਲੈ ਕੇ ਖੁਲਾਸਾ ਕਰਨਗੇ। ਕੇਂਦਰੀ ਗ੍ਰਹਿ ਸਕੱਤਰ ਰਾਜੀਵ ਗੁਪਤਾ ਨੇ ਕਿਹਾ ਕਿ ਮੈਂ ਰਾਜ ਸਰਕਾਰ ਤੋਂ 26 ਨਵੰਬਰ ਨੂੰ ਕਾਰੀਡੋਰ ਦੇ ਨੀਂਹ ਪੱਥਰ ਸਮਾਰੋਹ ਨੂੰ ਲੈ ਕੇ ਸਾਰੀਆਂ ਤਿਆਰੀਆਂ ਪੂਰੀਆਂ ਕਰਨ ਨੂੰ ਕਿਹਾ ਹੈ। ਕੇਂਦਰੀ ਗ੍ਰਹਿ ਸਕੱਤਰ ਨੇ ਇਸ ਦੇ ਨਾਲ ਹੀ ਕੇਂਦਰੀ ਸੜਕ ਟ੍ਰਾਂਸਪੋਰਟ ਅਤੇ ਰਾਜਮਾਰਗ ਮੰਤਰਾਲਾ ਦੇ ਸਕੱਤਰ ਵੀਰ ਸਿੰਘ ਮਲਿਕ ਨੂੰ ਵੀ ਕਿਹਾ ਹੈ ਕਿ ਉਹ ਕਾਰੀਡੋਰ ਪ੍ਰੋਜੈਕਟ ਸੰਬੰਧੀ ਅਤੇ 26 ਨਵੰਬਰ ਤੱਕ ਨੀਂਹ ਪੱਥਰ ਨੂੰ ਲੈ ਕੇ ਤਿਆਰੀਆਂ ਪੂਰੀਆਂ ਕਰ ਲਈਆਂ ਜਾਣ।