ਗੁਰਦੁਆਰੇ ਸਮੇਤ ਹੋਰ ਥਾਵਾਂ 'ਤੇ ਲੱਗੇ ਰੈਫਰੰਡਮ-2020 ਦੇ ਪੋਸਟਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪਾਕਿਸਤਾਨ ਦੇ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਧੂਮ-ਧਾਮ ਅਤੇ ਸ਼ਰਧਾ ਭਾਵਨਾ ਨਾਲ ਮਨਾਇਆ...

Referendum 2020

ਚੰਡੀਗੜ੍ਹ (ਸ.ਸ.ਸ) : ਪਾਕਿਸਤਾਨ ਦੇ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਧੂਮ-ਧਾਮ ਅਤੇ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਗੁਰਦੁਆਰਾ ਸਾਹਿਬ ਵਿਚ ਅਤੇ ਹੋਰ ਥਾਵਾਂ 'ਤੇ ਰੈਡਰੰਡਮ-2020 ਦੇ ਪੋਸਟਰ ਵੀ ਲੱਗੇ ਹੋਏ ਹਨ, ਭਾਵ ਕਿ ਇੱਥੇ ਪੁੱਜਣ ਵਾਲੇ ਸਿੱਖ ਸ਼ਰਧਾਲੂਆਂ ਵਿਚ ਖ਼ਾਲਿਸਤਾਨ ਦੀ ਮੰਗ ਦਾ ਵੀ ਪ੍ਰਚਾਰ ਕੀਤਾ ਜਾ ਰਿਹਾ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਾਕਿਸਤਾਨ ਸਿੱਖ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਰਮੇਸ਼ ਸਿੰਘ ਚਾਵਲਾ ਨੇ ਆਖਿਆ ਕਿ ਖ਼ਾਲਿਸਤਾਨ ਸਿੱਖਾਂ ਦਾ ਹੱਕ ਹੈ।

ਉਨ੍ਹਾਂ ਇਹ ਵੀ ਆਖਿਆ ਕਿ 1947 ਸਮੇਂ ਸਿੱਖਾਂ ਨੇ ਭਾਰਤ ਦੀ ਹਿੰਦੂ ਸਰਕਾਰ 'ਤੇ ਯਕੀਨ ਕੀਤਾ ਪਰ ਸਰਕਾਰ ਨੇ ਸਿੱਖਾਂ ਨਾਲ ਧੋਖਾ ਕੀਤਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਸਬੰਧੀ ਵੀ ਜਾਣਕਾਰੀ ਦਿਤੀ ਇਸ ਮੌਕੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਪਾਕਿ ਦੇ ਇਕ ਹੋਰ ਸਿੱਖ ਆਗੂ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਜਿਹੜੇ ਵੀ ਸਿੱਖ ਯਾਤਰੀ ਆਉਣਗੇ, ਉਨ੍ਹਾਂ ਦੀ ਐਂਟਰੀ ਸਿਰਫ਼ ਇਕ ਦਿਨ ਦੀ ਹੋਵੇਗੀ। ਉਨ੍ਹਾਂ ਇਹ ਵੀ ਆਖਿਆ ਕਿ ਪਾਕਿ ਸਰਕਾਰ ਪਾਸੋਂ ਉਨ੍ਹਾਂ ਯਾਤਰੀਆਂ ਦੇ ਠਹਿਰਾਅ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣ ਦੀ ਵੀ ਮੰਗ ਕੀਤੀ ਜਾ ਰਹੀ ਹੈ।