ਬੈਂਸ ਦੀ ਗ੍ਰਿਫ਼ਤਾਰੀ ਦੀ ਮੰਗ ਤੇਜ਼, ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨੇ 'ਤੇ ਬੈਠੇ ਅਕਾਲੀ

ਏਜੰਸੀ

ਖ਼ਬਰਾਂ, ਪੰਜਾਬ

ਅਕਾਲੀ ਦਲ ਵੱਲੋਂ ਬੈਂਸ ਖਿਲਾਫ਼ ਕੀਤੀ ਜਾ ਰਹੀ ਨਾਅਰੇਬਾਜ਼ੀ

Akali Dal protests outside Police Commissioner's Office

ਲੁਧਿਆਣਾ: ਲੋਕ ਇਨਸਾਫ਼ ਪਾਰਟੀ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ 'ਤੇ ਲੱਗੇ ਜਬਰ ਜਨਾਹ ਦੇ ਦੋਸ਼ਾਂ ਦੇ ਚਲਦਿਆਂ ਉਹਨਾਂ ਦੀ ਗ੍ਰਿਫ਼ਤਾਰੀ ਦੀ ਮੰਗ ਤੇਜ਼ ਹੋ ਗਈ ਹੈ। ਉਹਨਾਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਅੱਜ ਅਕਾਲੀ ਦਲ ਵੱਲੋਂ ਲੁਧਿਆਣਾ ਵਿਖੇ ਪੁਲਿਸ ਕਮਿਸ਼ਨਰ ਦੇ ਦਫ਼ਤਰ ਬਾਹਰ ਧਰਨਾ ਦਿੱਤਾ ਜਾ ਰਿਹਾ ਹੈ।
ਇਸ ਦੌਰਾਨ ਅਕਾਲੀ ਦਲ ਵੱਲੋਂ ਬੈਂਸ ਖਿਲਾਫ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। 

ਇਸ ਦੌਰਾਨ ਪੁਲਿਸ ਕਰਮਚਾਰੀ ਵੀ ਤੈਨਾਤ ਹਨ। ਅਕਾਲੀ ਦਲ ਵੱਲੋਂ ਦਫ਼ਤਰ ਨੂੰ ਜਾਣ ਵਾਲੇ ਸਾਰੇ ਰਸਤੇ ਬੰਦ ਕੀਤੇ ਗਏ ਹਨ। ਧਰਨੇ 'ਤੇ ਬੈਠੇ ਅਕਾਲੀ ਵਰਕਰ ਸਿਮਰਜੀਤ ਬੈਂਸ ਖਿਲਾਫ਼ ਨਾਅਰੇਬਾਜ਼ੀ ਕਰ ਰਹੇ ਹਨ। ਪ੍ਰਦਰਸ਼ਨ ਵਿਚ ਮਹੇਸ਼ਇੰਦਰ ਸਿੰਘ ਗਰੇਵਾਲ, ਸ਼ਰਨਜੀਤ ਢਿੱਲੋਂ ਤੋਂ ਇਲਾਵਾ ਹੋਰ ਕਈ ਅਕਾਲੀ ਆਗੂ ਸ਼ਾਮਲ ਹਨ।