ਕਿਸਾਨ ਅੰਦੋਲਨ 'ਚ ਸ਼ਾਮਲ ਹੋਣ ਜਾ ਰਹੇ ਕਿਸਾਨ ਦੀ ਮੌਤ 

ਏਜੰਸੀ

ਖ਼ਬਰਾਂ, ਪੰਜਾਬ

ਮ੍ਰਿਤਕ ਕਿਸਾਨ ਪਿੰਡ ਸ਼ੁਤਰਾਣਾ ਦਾ ਵਸਨੀਕ ਸੀ ਅਤੇ ਕਿਸਾਨ ਝੰਡਾ ਮਾਰਚ ਵਿੱਚ ਸ਼ਾਮਲ ਹੋਣ ਜਾ ਰਿਹਾ ਸੀ

Farmer Hazoora Singh

ਪਟਿਆਲਾ - ਪਟਿਆਲਾ ਜਿਲ੍ਹੇ ਦੇ ਪਾਤੜਾਂ ਸ਼ਹਿਰ ਵਿਚ ਕਿਸਾਨ ਅੰਦੋਲਨ ਵਿਚ ਸ਼ਾਮਲ ਹੋਣ ਜਾ ਰਹੇ ਕਿਸਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਮ੍ਰਿਤਕ ਕਿਸਾਨ ਦੀ ਪਛਾਣ ਹਜੂਰਾ ਸਿੰਘ ਵਜੋਂ ਹੋਈ ਹੈ। ਮ੍ਰਿਤਕ ਕਿਸਾਨ ਪਿੰਡ ਸ਼ੁਤਰਾਣਾ ਦਾ ਵਸਨੀਕ ਸੀ ਅਤੇ ਕਿਸਾਨ ਝੰਡਾ ਮਾਰਚ ਵਿੱਚ ਸ਼ਾਮਲ ਹੋਣ ਜਾ ਰਿਹਾ ਸੀ। ਇਸ ਦੌਰਾਨ ਟਰੱਕ ਨੇ ਉਸ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਹਸਪਤਾਲ ਲਿਜਾਣ ਸਮੇਂ ਉਸ ਦੀ ਹੋਈ ਮੌਤ ਹੋ ਗਈ। ਪੁਲਿਸ ਨੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।