ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਅਧਿਆਪਕਾਂ ਨੂੰ ਦਿੱਤੀਆਂ 8 ਗਾਰੰਟੀਆਂ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਦਿੱਲੀ ਦੇ ਸਰਕਾਰੀ ਸਕੂਲਾਂ ਦੀ ਜਿਵੇਂ ਕਾਇਆ ਪਲਟ ਕੀਤੀ, ਉਸੇ ਤਰ੍ਹਾਂ ਪੰਜਾਬ ਦੇ ਸਕੂਲਾਂ ਦੀ ਵੀ ਕੀਤੀ ਜਾਵੇਗੀ। 

Arvind Kejriwal

 

ਅੰਮ੍ਰਿਤਸਰ - ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਅੱਜ ਅੰਮ੍ਰਿਤਸਰ ਜ਼ਿਲ੍ਹੇ ’ਚ ਪ੍ਰੈਸ ਕਾਨਫਰੰਸ ਕੀਤੀ ਜਾ ਰਹੀ ਹੈ। ਕੇਜਰੀਵਾਲ ਨੇ ਕਿਹਾ ਕਿ ਮੇਰੇ ਕੋਲ ਪੰਜਾਬ ਦੇ ਬਹੁਤ ਸਾਰੇ ਅਧਿਆਪਕ ਆ ਰਹੇ ਹਨ। ਅਧਿਆਪਕਾਂ ਨੇ ਦੱਸਿਆ ਕਿ ਬਹੁਤ ਸਾਰੇ ਸਰਕਾਰੀ ਸਕੂਲਾਂ ’ਚ ਅਧਿਆਪਕ ਨਹੀਂ ਹਨ। ਕਈ ਸਕੂਲਾਂ ’ਚ ਤਾਂ ਸਾਰੇ ਬੱਚਿਆਂ ਨੂੰ ਪੜ੍ਹਾਉਣ ਲਈ ਸਿਰਫ਼ ਇਕ ਹੀ ਅਧਿਆਪਕ ਹੈ। ਪੰਜਾਬ ਦੇ ਸਰਕਾਰੀ ਸਕੂਲਾਂ ਦਾ ਬੁਰਾ ਹਾਲ ਹੋਇਆ ਪਿਆ ਹੈ। ਦਿੱਲੀ ਦੇ ਸਰਕਾਰੀ ਸਕੂਲਾਂ ਦੀ ਜਿਵੇਂ ਕਾਇਆ ਪਲਟ ਕੀਤੀ, ਉਸੇ ਤਰ੍ਹਾਂ ਪੰਜਾਬ ਦੇ ਸਕੂਲਾਂ ਦੀ ਵੀ ਕੀਤੀ ਜਾਵੇਗੀ। 

ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਅਧਿਆਪਕਾਂ ਨੂੰ ਦਿੱਤੀਆਂ 8 ਗਾਰੰਟੀਆਂ 
 1. ਅਧਿਆਪਕਾਂ ਨਾਲ ਮਿਲ ਕੇ ਸਿੱਖਿਆ 'ਚ ਲਿਆਂਵਾਗੇ ਕ੍ਰਾਂਤੀ
2. ਕੱਚੇ ਅਧਿਆਪਕਾਂ ਨੂੰ ਪੱਕਾ ਕੀਤਾ ਜਾਵੇਗਾ
3. ਦਿੱਲੀ ਵਾਲੀ ਟਰਾਂਸਪੋਰਟ ਪਾਲੀਸੀ ਪੰਜਾਬ 'ਚ ਲਾਗੂ ਕੀਤੀ ਜਾਵੇਗੀ

4. ਅਧਿਆਪਕਾਂ ਤੋਂ Non-Teaching ਦਾ ਸਾਰਾ ਕੰਮ ਵਾਪਿਸ ਲਿਆ ਜਾਵੇਗਾ
5. ਖਾਲੀ ਅਸਾਮੀਆਂ ਜਲਦ ਭਰੀਆਂ ਜਾਣਗੀਆਂ
6. ਪੰਜਾਬ ਦੇ ਅਧਿਆਪਕਾਂ ਨੂੰ ਟਰੇਨਿੰਗ ਲਈ ਭੇਜਿਆ ਜਾਵੇਗਾ ਵਿਦੇਸ਼
7. ਟਾਇਮ ਬਾਊਂਡ ਪ੍ਰਮੋਸ਼ਨ ਕੀਤਾ ਜਾਵੇਗਾ
8. ਕੈਸ਼ਲੈੱਸ ਮੈਡੀਕਲ ਵਿਵਸਥਾ ਦਾ ਕੀਤਾ ਜਾਵੇਗਾ ਪ੍ਰਬੰਧ