ਮਜ਼ਾਰਾ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਵਿਖੇ ਨਤਮਸਤਕ ਹੋਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਨਵਾਂਸ਼ਹਿਰ ਦੇ ਪ੍ਰਸਿੱਧ ਧਾਰਮਿਕ ਅਸਥਾਨ ਮਜ਼ਾਰਾ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਜੀ ਵਿਖੇ ਨਤਮਸਤਕ ਹੋਏ।
Charanjit Singh Channi pays obeisance at Mazara Sri Nabh Kanwal Raja Sahib Ji
ਨਵਾਂਸ਼ਹਿਰ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਨਵਾਂਸ਼ਹਿਰ ਦੇ ਪ੍ਰਸਿੱਧ ਧਾਰਮਿਕ ਅਸਥਾਨ ਮਜ਼ਾਰਾ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਜੀ ਵਿਖੇ ਨਤਮਸਤਕ ਹੋਏ। ਇੱਥੇ ਉਹਨਾਂ ਨੇ ਵੱਖ-ਵੱਖ ਧਾਰਮਿਕ ਅਸਥਾਨਾਂ 'ਤੇ ਮੱਥਾ ਟੇਕਿਆ ਅਤੇ ਆਸ਼ੀਰਵਾਦ ਲਿਆ।
ਹੋਰ ਪੜ੍ਹੋ: ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਮਨਸੁਖ ਮੰਡਾਵੀਆ ਨੂੰ ਯੂਰੀਆ ਦੀ ਮੰਗ ਜਲਦ ਪੂਰਾ ਕਰਨ ਦੀ ਕੀਤੀ ਅਪੀਲ
ਇਸ ਦੌਰਾਨ ਮੁੱਖ ਮੰਤਰੀ ਨੂੰ ਮਜਾਰਾ ਰਾਜਾ ਸਾਹਿਬ ਦੇ ਪ੍ਰਬੰਧਕਾਂ ਵਲੋਂ ਸਨਮਾਨਿਤ ਕੀਤਾ ਗਿਆ। ਧਾਰਮਿਕ ਅਸਥਾਨ ਦੇ ਦਰਸ਼ਨ ਕਰਨ ਉਪਰੰਤ ਮੁੱਖ ਮੰਤਰੀ ਨੇ ਕਿਹਾ ਕਿ ਗੁਰੂਆਂ ਪੀਰਾਂ ਦੀਆਂ ਸਿੱਖਿਆਵਾਂ ਹੀ ਸਾਨੂੰ ਗਿਆਨ ਦਾ ਭੰਡਾਰ ਦਿੰਦੀਆਂ ਹਨ।